ਕਿਸਾਨ ਜੱਥੇਬੰਦੀਆਂ ਦੀ ਕਰਜ਼ਾ ਮੁਕਤੀ ਨੂੰ ਲੈ ਕੇ ਹੋਈ ਮੀਟਿੰਗ

ਮੋਗਾ,16 ਜੁਲਾਈ(ਜਸ਼ਨ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਕਰਜ਼ਾ ਮੁਕਤੀ ਨੂੰ ਲੈ ਕੇ ਜ਼ਿਲਾ ਮੋਗਾ ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ,ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਵਰਕਰਾਂ ’ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਅੱਜ ਦੀ ਇਸ ਮੀਟਿੰਗ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਕਿ ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਰਕੇ ਕਿਸਾਨਾਂ ਮਜ਼ਦੂਰਾਂ ਸਿਰ ਕਰਜੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ ਅਤੇ ਕਿਸਾਨ ਮਜ਼ਦੂਰ ਲਗਾਤਾਰ ਖੁਦਕਸ਼ੀਆਂ ਦੇ ਰਾਹ ਪਏ ਹੋਏ ਹਨ। ਮੋਦੀ ਸਰਕਾਰ ਦੁਆਰਾ ਬਣਾਇਆ ਗਿਆ ਨਵਾਂ ਜੀ.ਐਸ. ਟੀ. ਕਾਨੂੰਨ ਵੀ ਮਾਰੂ ਸਾਬਤ ਹੋਵੇਗਾ।  ਇਸ ਨਾਲ ਰੇਹ, ਕੀੜੇ ਮਾਰ ਦਵਾਈ ਤੇ ਕਿਸਾਨੀ ਨਾਲ ਸਬੰਧਤ ਸੰਦ ਆਦਿ ਹੋਰ ਮਹਿੰਗੇ ਹੋ ਜਾਣਗੇ। ਕਿਸਾਨੀ ਮੰਗਾਂ ਬਾਰੇ ਗੱਲ ਕਰਦਿਆਂ ਦੱਸਿਆ ਉਨਾਂ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜੇ ਸਰਕਾਰੀ, ਸਹਿਕਾਰੀ,ਨਿੱਜੀ ਬੈਂਕਾਂ ਤੇ ਵਿੱਤੀ ਸੰਸਥਾਵਾਂ ਸਮੇਤ ਸੂਦਖੋਰਾਂ ਅਤੇ ਆੜਤੀਆਂ ਦੇ ਸਮੁੱਚੇ ਕਰਜਿਆਂ ਤੇ ਲਕੀਰ ਮਾਰੀ ਜਾਵੇ।  ਅੱਜ ਦੀ ਇਸ ਮੀਟਿੰਗ ਵਿੱਚ ਬਲੌਰ ਸਿੰਘ ਘੱਲਕਲਾਂ, ਨਛੱਤਰ ਸਿੰੰਘ ਝੰਡੇਆਣਾ, ਸੁਦਾਗਰ ਸਿੰਘ ਖਾਈ, ਗੁਰਦੇਵ ਸਿੰਘ ਕਿਸ਼ਨਪੁਰਾ ਆਦਿ ਸ਼ਾਮਿਲ ਸਨ