ਟੈਕਨੀਕਲ ਸਰਵਿਸਜ਼ ਯੂਨੀਅਨ ਧਰਮਕੋਟ ਦੀ ਹੋਈ ਚੋਣ ‘ਚ ਜਗਦੀਸ਼ ਸਿੰਘ ਸਰਬ ਸੰਮਤੀ ਨਾਲ ਪ੍ਰਧਾਨ ਨਿਯੁਕਤ
ਧਰਮਕੋਟ,16 ਜੁਲਾਈ (ਨਿੱਜੀ ਪੱਤਰ ਪਰੇਰਕ)-ਪੰਜਾਬ ਸਟੇਟ ਕਮੇਟੀ ਦੇ ਫੈਸਲੇ ਮੁਤਾਬਕ ਟੈਕਨੀਕਲ ਸਰਵਿਸਜ਼ ਯੂਨੀਅਨ ਧਰਮਕੋਟ ਦੀ ਅਹਿਮ ਮੀਟਿੰਗ ਡਵੀਜਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਰਾਜ ਕੁਮਾਰ ਕੈਸ਼ੀਅਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਡਵੀਜਨ ਦੀ ਟੀਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਦੌਰਾਨ ਸਰਬ ਸੰਮਤੀ ਨਾਲ ਸਾਥੀ ਜਗਦੀਸ਼ ਸਿੰਘ ਨੂੰ ਪ੍ਰਧਾਨ, ਰਣਬੀਰ ਸਿੰਘ ਮੀਤ ਪ੍ਰਧਾਨ, ਬਲਤੇਜ ਸਿੰਘ ਸਕੱਤਰ, ਮਨਜੀਤ ਸਿੰਘ ਸਹਾਇਕ ਸਕੱਤਰ ਅਤੇ ਜਸਪਾਲ ਸਿੰਘ ਨੂੰ ਖਜਾਨਚੀ ਚੁਣਿਆ ਗਿਆ। ਨਵ ਨਿਯੁਕਤ ਅਹੁਦੇਦਾਰਾਂ ਵੱਲੋਂ ਸਾਥੀਆਂ ਨੂੰ ਵਿਸਵਾਸ ਦਵਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਯੂਨੀਅਨ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣਗੇ।