ਲੈਬਾਰਟਰੀ ਐਸੋਸੀਏਸ਼ਨ ਨੇ ਵਿਧਾਇਕ ਨੂੰ ਸੋਂਪਿਆ ਮੰਗ ਪੱਤਰ

ਸਮਾਲਸਰ, 17 ਜੁਲਾਈ (ਪੱਤਰ ਪ੍ਰੇਰਕ)- ਲੈਬਾਰਟਰੀ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ. ਗੁਰਤੇਜ ਸਿੰਘ ਦੀ ਅਗਵਾਈ ਵਿੱਚ ਗੁਰਦਵਾਰਾ ਬਾਬਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਹੋਈ ਜਿਸ ਵਿੱਚ ਵਿਚਾਰ ਕੀਤੀ ਗਈ ਕਿ ਜਿਸ ਤਰ੍ਹਾਂ ਡਾਕਟਰਾਂ ਲਈ ਮੈਡੀਕਲ ਕੌਂਸਲ ਆਫ ਇੰਡੀਆ, ਨਰਸਿੰਗ ਲਈ ਨਰਸਿੰਗ ਕੌਂਸਲ ਆਫ ਇੰਡੀਆ ਤੇ ਡੈਂਟਿਸਟ ਲਈ ਡੈਂਟਲ ਕੌਂਸਲ ਆਫ ਇੰਡੀਆ ਦੀ ਸਥਾਪਨਾ ਕੀਤੀ ਗਈ ਹੈ ਇਸੇ ਤਰ੍ਹਾਂ ਲੈਬਾਰਟਰੀ ਟੈਕਨੀਸ਼ੀਅਨ ਲਈ ਸਟੇਟ ਮੈਡੀਕਲ ਕੌਂਸਲ ਦੀ ਸਥਾਪਨਾ ਕੀਤੀ ਜਾਵੇ। ਤਾਂ ਜੋ ਮੈਡੀਕਲ ਲੈਬਾਰਟਰੀ ਲਈ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਨਿਰਧਾਰਿਤ ਕੀਤੀ ਜਾ ਸਕੇ। ਇਸ ਉਪਰੰਤ ਸਮੂਹ ਲੈਬਾਰਟਰੀ ਟੈਕਨੀਸ਼ੀਅਨ ਪ੍ਰਧਾਨ ਡਾ. ਗੁਰਤੇਜ ਸਿੰਘ ਦੀ ਅਗਵਾਈ ਵਿੱਚ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਨੂੰ ਬਰਾੜ ਨੂੰ ਨਹਿਰੂ ਮੰਡੀ ਵਿੱਚ ਮਿਲੇ ਅਤੇ ਆਪਣਾ ਮੰਗ ਪੱਤਰ ਸੋਂਪਿਆ। ਵਿਧਾਇਕ ਬਰਾੜ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੈਬਾਰਟਰੀ ਟੈਕਨੀਸ਼ੀਅਨਾਂ ਦੀ ਇਹ ਮੰਗ ਪੰਜਾਬ ਦੇ ਸਿਹਤ ਮੰਤਰੀ ਤੱਕ ਪਹੁੰਚਾਈ ਜਾਵੇਗੀ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕੀਤੀ ਜਾਵੇਗੀ। ਇਸ ਮੌਕੇ ਐਸੋਸੀਏਸ਼ਨ ਨਾਲ ਜੁੜੇ ਸਮੂਹ ਲੈਬਾਰਟਰੀ ਟੈਕਨੀਸ਼ੀਅਨ ਹਾਜਰ ਸਨ।