ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਿਲਾਸਪੁਰ,17 ਜੁਲਾਈ(ਪੱਤਰ ਪਰੇਰਕ)-ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਵਿਖੇ ਐਡਵੋਕੇਟ ਵੀਨਿਤ ਮਿੱਤਲ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੀ ਹਾਜ਼ਰੀ ਵਿੱਚ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪਹਿਲੀ ਤੋਂ ਪੰਜਵੀਂ ਸ੍ਰੇਣੀ ਦੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਐਡਵੋਕੇਟ ਵੀਨਿਤ ਮਿੱਤਲ ਵੱਲੋਂ ਸ਼ਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਕੂਲ ਨੂੰ ਜਾਂ ਸਕੂਲ ਦੇ ਵਿਦਿਆਰਥੀਆਂ ਨੂੰ ਕੋਈ ਵੀ ਜ਼ਰੂਰਤ ਹੋਵੇਗੀ, ਉਹ ਉਸ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਤਾਂ ਜੋ ਸਿੱਖਿਆ ਦੇ ਮਿਆਰ ਹੋਰ ਉੱਚਾ ਚੁੱਕਿਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਹੋਣ-ਹਾਰ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਉਹ ਸਕੂਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਸੈਂਟਰ ਹੈੱਡ ਟੀਚਰ ਹਰਜੰਟ ਸਿੰਘ ਬੌਡੇ ਅਤੇ ਸਟਾਫ ਵੱਲੋਂ ਐਡਵੋਕੇਟ ਵੀਨਿਤ ਮਿੱਤਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਮਰੇਡ ਜੀਵਨ ਸਿੰਘ, ਜਿਲਾ ਪ੍ਰਧਾਨ ਗੁਰਮੇਲ  ਸਿੰਘ, ਕਾਮਰੇਡ ਬਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।