ਸੀਨੀਅਰ ਕਾਂਗਰਸੀ ਆਗੂਆਂ ਨੇ ਜੈਤੋ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਪਾਰਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਬਰਗਾੜੀ 20 ਜੁਲਾਈ (ਸਤਨਾਮ ਬੁੁੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਵਿਧਾਨ ਸਭਾ ਹਲਕਾ ਜੈਤੋ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਅਤੇ ਜੱਟ ਮਹਾਂਸਭਾ ਪੰਜਾਬ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਅਤੇ ਜੱਟ ਮਹਾਂਸਭਾ ਫਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਦਾ ਵਫਦ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮੁਲਾਕਾਤ ਕਰਕੇ ਜੈਤੋ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸਮੇਂ ਉਹਨਾਂ ਕਿਹਾ ਕਿ ਜੋ ਵਾਅਦੇ ਮਹਾਰਾਜਾ ਕੈਪਟਨ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਸਨ ਉਹਨਾਂ ਨੂੰ ਪੂਰੇ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ’ਚ ਹੋਰ ਲੋਕ ਪੱਖੀ ਨੀਤੀਆਂ ਬਣਾ ਕੇ ਉਹਨਾਂ ਨੂੰ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਮੌਕੇ ਪਾਰਟੀ ਪ੍ਰਧਾਨ ਨੇ ਭਰੋਸਾ ਦਵਾਇਆ ਕਿ ਟਕਸਾਲੀ ਕਾਂਗਰਸੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਹਨਾਂ ਦੀਆਂ ਉਪਰੋਕਤ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਪਾਰਟੀ ਨੂੰ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ ਤਾਂ ਕਿ ਆਉਣ ਵਾਲੀਆਂ ਸਮੱਸਿਆਵਾਂ ਨਾਲ ਜੂਝਿਆ ਜਾ ਸਕੇ ਅਤੇ ਇਸ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ।