ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਬਣਨ ’ਤੇ ਦਲਜੀਤ ਸਿੰਘ ਸਦਰਪੁਰਾ ਵੱਲੋਂ ਵਧਾਈ,ਹਾਈ ਕਮਾਂਡ ਦਾ ਧੰਨਵਾਦ
ਧਰਮਕੋਟ ,20 ਜੁਲਾਈ (ਜਸ਼ਨ)-ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਦਲ ਦੇ ਨੇਤਾ ਬਣਾਉਣ ’ਤੇ ਵਿਰੋਧੀ ਧਿਰ ਦੇ ਨੇਤਾ ਬਣਨ ’ਤੇ ਸ: ਖਹਿਰਾ ਨੂੰ ਵਧਾਈ ਦਿੰਦਿਆਂ ਪੀ ਡੀ ਐੱਫ ਏ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਆਖਿਆ ਕਿ ਵਿਧਾਨਕਾਰ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਵਿਚ ਪ੍ਰਮੁੱਖ ਵਿਰੋਧੀ ਧਿਰ ਵਜੋਂ ਵਿਚਰਦਿਆਂ ਪੰਜਾਬ ਦੇ ਹਿਤਾਂ ਲਈ ਦਿ੍ਰੜਤਾ ਨਾਲ ਕੰਮ ਕਰ ਸਕਣਗੇ। ਉਹਨਾਂ ਪਾਰਟੀ ਸੁਪਰੀਮੋਂ ਅਰਵਿੰਦਰ ਕੇਜਰੀਵਾਲ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਸ: ਖਹਿਰਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਅਤੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼੍ਰੀ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਭਵਿੱਖ ਵਿਚ ਆਮ ਆਦਮੀ ਪਾਰਟੀ ਸੂਬੇ ਵਿਚ ਹੋਰ ਬੇਹਤਰ ਪ੍ਰਦਰਸ਼ਨ ਕਰਨ ਦੇ ਸਮਰੱਥ ਹੋਵੇਗੀ। ਇਸ ਮੌਕੇ ਉਹਨਾਂ ਨਾਲ ਪਾਰਟੀ ਆਗੂ ਸਿਮਰਜੀਤ ਸਿੰਘ ਸੰਧੂ ਅਤੇ ਪ੍ਰਦੀਪ ਸਿੰਘ ਸੰਧੂ ਹਾਜ਼ਰ ਸਨ ।