ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਚੰਡੀਗਡ੍ਹ, 21 ਜੁਲਾਈ: (ਜਸ਼ਨ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੂਪਨਗਰ ਵਿਖੇ ਤਾਇਨਾਤ ਪਟਵਾਰੀ ਿਪਾਲ ਸਿੰਘ ਨੂੰ ਸ਼੍ਰੀਮਤੀ ਕੁਲਦੀਪ ਕੌਰ, ਵਾਸੀ ਪਿੰਡ ਬਮਨਾੜਾ, ਤਹਿਸੀਲ ਮੋਰਿੰਡਾ ਜਿਲਾ ਰੂਪਨਗਰ ਦੀ ਸ਼ਿਕਾਇਤ ਉੱਤੇ ਇੰਸਪੈਕਟਰ ਪਾਲ ਸਿੰਘ ਵਿਜੀਲੈਂਸ ਬਿਓਰੋ ਰੂਪਨਗਰ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਜਮੀਨ ਦਾ ਇੰਤਕਾਲ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਵੱਲੋਂ 5,000 ਰੁਪਏ ਦੀ ਮੰਗੇ ਜਾ ਰਹੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।