ਲਿਟਲ ਮਿਲੇਨੀਅਮ ਸਕੂਲ ਵਿਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਬੱਚਿਆਂ ਨੂੰ ਗਰੀਨ ਦਿਵਸ ਤੇ ਕੀਤਾ ਜਾਗਰੂਕ

ਮੋਗਾ, 22 ਜੁਲਾਈ (ਜਸ਼ਨ )-ਸਥਾਨਕ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁੱਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਸਵੱਛ ਰੱਖਣ ਦੇ ਮੰਤਵ ਨਾਲ ਬੱਚਿਆਂ ਨੂੰ ਜਾਗਰੂਕ ਕਰਨ ਲਈ ਅੱਜ ਗਰੀਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁੱਜ ਗੁਪਤਾ, ਸਟਾਫ ਤੇ ਬੱਚਿਆਂ ਨੇ ਸਕੂਲ ਵਿਚ ਪੌਦੇ ਲਾ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦੇ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਮੱਹਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਆਪਣੇ ਫਜ਼ੂਲ ਖਰਚਿਆਂ ਦੀ ਬਜਾਏ ਇਕ-ਇਕ ਪੌਦਾ ਲਾਉਣਾ ਚਾਹੀਦੈ, ਤਾਂ ਜੋ ਸਾਡਾ ਵਾਤਾਵਰਨ ਸਵੱਛ ਬਣਿਆ ਰਹਿ ਸਕੇ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਸਟਾਫ ਵੱਲੋਂ ਸਹੁੰ ਚੁਕਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।