ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਪ੍ਰੀ-ਪ੍ਰਾਇਮਰੀ ਟੀਚਰ ਟਰੇਨਿੰਗ ਕੈਂਪ ਦਾ ਆਯੋਜਨ

ਮੋਗਾ, 22 ਜੁਲਾਈ (ਜਸ਼ਨ)-ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ਼ਹਿਰ ਦੇ ਲੁਧਿਆਣਾ-ਮੋਗਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਚੱਲ ਰਹੇ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਪ੍ਰੀ-ਪ੍ਰਾਇਮਰੀ ਟੀਚਰ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਟ੍ਰੇਨਰ ਮੈਡਮ ਭਾਨੂ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਟ੍ਰੇਨਿੰਗ ਕੈਂਪ ਦਾ ਉਦਘਾਟਨ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਟ੍ਰੇਨਰ ਭਾਨੂ ਸ਼ਰਮਾ, ਅਧਿਆਪਿਕਾ ਕਨਿਕਾ, ਸੁਨੀਤਾ ਥਾਪਰ, ਰਵੀਨਾ ਸਾਗਰ, ਮਾਲਤੀ ਗਰੋਵਰ, ਨਿਸ਼ਾ, ਮੋਨਿਕਾ ਸ਼ਰਮਾ, ਸਾਰਿਕਾ ਸਿੱਧੂ, ਜਸਪ੍ਰੀਤ ਕੌਰ, ਗੁਰਵੀਰ ਕੌਰ, ਮਨਪ੍ਰੀਤ ਕੌਰ ਤੇ ਸੁਨੀਤਾ ਨੂੰ ਸਕੂਲ ਵਿਚ ਲੈਸ ਨਵੀਂ ਤਕਨੀਕਾਂ ਸਬੰਧੀ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਇਸ ਟ੍ਰੇਨਿੰਗ ਵਰਕਸ਼ਾਪ ਦਾ ਮੰਤਵ ਅਧਿਆਪਕਾਂ ਨੂੰ ਸਿੱਖਿਆ ਦੀ ਨਵੀਂ ਵਿਧੀਆਂ ਸਬੰਧੀ ਜਾਣਕਾਰੀ ਦੇਣਾ ਹੈ । ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਵੀ ਅਧਿਆਪਕਾਂ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਟ੍ਰੇਨਿੰਗ ਕੈਂਪ ਦੀ ਸਮਾਪਤੀ ਤੇ ਮਾਹਿਰ ਭਾਨੂ ਸ਼ਰਮਾ ਨੂੰ ਸਕੂਲ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।