ਮਨਰੇਗਾ ਰੁਜਗਾਰ ਸਕੀਮ ਅਧੀਨ ਮਜਦੂਰਾਂ ਦੇ ਨਵੇਂ ਕਾਰਡ ਬਣਾਏ

ਬਰਗਾੜੀ 22 ਜੁਲਾਈ (ਸਤਨਾਮ ਬੁੁੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਐਸ. ਸੀ. ਸੈਲ ਪੰਜਾਬ ਦੇ ਸਲਾਹਕਾਰ ਮੈਂਬਰ ਬੇਅੰਤ ਸਿੰਘ ਦੀ ਅਗਵਾਈ ਹੇਠ  ਪੰਜਾਬ ਸਰਕਾਰ ਵੱਲੋਂ ਮਨਰੇਗਾ ਰੁਜਗਾਰ ਸਕੀਮ ਅਧੀਨ ਵੱਧ ਤੋਂ ਵੱਧ ਲੋੜਵੰਦ ਮਜਦੂਰਾਂ ਨੂੰ ਕੰਮ ਦੇਣ ਲਈ ਨਵੇਂ ਕਾਰਡ ਗ੍ਰਾਮ ਰੁਜਗਾਰ ਸੇਵਕ ਜਸਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਪੰਚਾਇਤ ਸਕੱਤਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਾਏ ਗਏ। ਇਸ ਸਮੇਂ ਬੇਅੰਤ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਇਸ ਸਮੇਂ ਬਲਕਰਨ ਸਿੰਘ, ਰੁਲਦਾ ਸਿੰਘ ਪੰਚ, ਦਰਸ਼ਨ ਸਿੰਘ ਪੰਚ, ਗੁਰਚਰਨ ਸਿੰਘ ਸੇਖੋਂ, ਸਵਰਨ ਸਿੰਘ ਚਹਿਲ, ਗੁਰਮੇਲ ਸਿੰਘ, ਡਾ. ਅਵਤਾਰ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਮੱਖਣ ਸਿੰਘ ਪ੍ਰਧਾਨ, ਕਾਕਾ ਸਿੰਘ, ਗੁਰਲਾਲ ਸਿੰਘ, ਗਿਆਨੀ ਪਾਲ ਸਿੰਘ, ਗਿਆਨੀ ਸੁਖਰਾਜ ਸਿੰਘ, ਲਖਵਿੰਦਰ ਸਿੰਘ, ਹਾਕਮ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਗੁਰਪਿੰਦਰ ਸਿੰਘ, ਹਰਜਿੰਦਰ ਕੌਰ ਪੰਚ, ਕਮਲਜੀਤ ਕੌਰ ਪੰਚ ਆਦਿ ਹਾਜ਼ਰ ਸਨ।