ਸ: ਸੁਖਪਾਲ ਸਿੰਘ ਖਹਿਰਾ ਪੰਜਾਬੀਆਂ ਦੇ ਹੱਕਾਂ ਲਈ ਕਰਨਗੇ ਆਵਾਜ਼ ਬੁਲੰਦ : ਐਡਵੋਕੇਟ ਰਮੇਸ਼ ਗਰੋਵਰ

ਮੋਗਾ,22 ਜੁਲਾਈ (ਜਸ਼ਨ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਬਣਾਉਣ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵਿਚ ਭਾਰੀ ਉਤਸ਼ਾਹ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਰਮੇਸ਼ ਗਰੋਵਰ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਕੀਤਾ । ਐਡਵੋਕੇਟ ਰਮੇਸ਼ ਗਰੋਵਰ ਨੇ ਆਖਿਆ ਕਿ ਸ: ਸੁਖਪਾਲ ਖਹਿਰਾ ਪੁਰਾਣੇ ਸਿਆਸਤਦਾਨ ,ਦੂਰਅੰਦੇਸ਼ੀ ਸੋਚ ਦੇ ਮਾਲਕ ਅਤੇ ਪੰਜਾਬ ਨੂੰ ਦਰਪੇਸ਼ ਮਸਲਿਆਂ ਦੀ ਭਰਪੂਰ ਜਾਣਕਾਰੀ ਰੱਖਦੇ ਹੋਣ ਕਰਕੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਰਵਾਇਤੀ ਪਾਰਟੀਆਂ ਵੱਲੋਂ ਚੁੱਕੇ ਹਰ ਗਲਤ ਕਦਮ ਦੀ ਖਿਲਾਫਤ ਕਰਦਿਆਂ ਪੰਜਾਬੀਆਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵਿਚ ਕੁਝ ਆਗੂਆਂ ਵੱਲੋਂ ਗੈਰ ਕਾਨੂੰਨੀ ਢੰਗਾਂ ਨਾਲ ਕੁਦਰਤੀ ਸਰੋਤਾਂ ਤੋਂ ਲਾਭ ਲੈਣ ਦੇ ਮਸਲਿਆਂ ਵਿਰੁੱਧ ਉਹਨਾਂ ਨੇ ਹੀ ਪਹਿਲਾਂ ਆਵਾਜ਼ ਬੁਲੰਦ ਕੀਤਾ ਜਿਸ ਕਰਕੇ ਲੋਕਾਂ ਨੂੰ ਅਕਾਲੀ ਭਾਜਪਾ ਸਰਕਾਰ ਦੇ ‘ਰਾਜ ਨਹੀਂ ਸੇਵਾ’ ਦੇ ਫਲਸਫ਼ੇ ਅਸਲੀਅਤ ਸਮਝ ਆਈ ਅਤੇ ਲੋਕਾਂ ਨੇ 2017 ਦੀਆਂ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ ਨੂੰ ਪੂਰੀ ਤਰਾਂ ਨਕਾਰ ਦਿੱਤਾ। ਗਰੋਵਰ ਨੇ ਆਖਿਆ ਕਿ ਸ਼੍ਰੀ ਕੇਜਰੀਵਾਲ ਵੱਲੋਂ ਸ: ਖਹਿਰਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਨਾਲ ਨਾ ਸਿਰਫ ਆਮ ਆਦਮੀ ਪਾਰਟੀ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ ਬਲਕਿ ਸ: ਖਹਿਰਾ ਵੱਲੋਂ ਵਿਧਾਨ ਸਭਾ ਵਿਚ ਉਠਾਏ ਮਸਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਹਿਤ ਸੁਰੱਖਿਅਤ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਹਰ ਤਰਾਂ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ  ਪਾਰਟੀ ਮਜਬੂਤ ਹੋ ਕੇ ਉਭਰੇਗੀ।