ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਕਰਵਾਏ ਅੰਤਰਾਸ਼ਟਰੀ ਮੁਕਾਬਲੇ

ਮੋਗਾ, 25 ਜੁਲਾਈ (ਜਸ਼ਨ)- ਅੱਜ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਐਲ.ਕੇ.ਜੀ, ਯੂ.ਕੇ.ਜੀ ਦੇ ਬੱਚਿਆਂ ਵਿਚ ਅੰਤਰਾਸ਼ਟਰੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੀ ਸ਼ੁਰੂਆਤ ਬੱਚਿਆਂ ਨੇ ਕਵਿਤਾ ਪਾਠ ਨਾਲ ਕੀਤੀ। ਇਸ ਮੁਕਾਬਲੇ ਵਿਚ ਜੱਜ ਦੀ ਭੂਮਕਾ ਸਕੂਲ ਅਧਿਆਪਿਕਾ ਸਰਬਜੀਤ ਕੌਰ ਤੇ ਉਮਾ ਨੇ ਨਿਭਾਈ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੀ ਕਲਾਿਤੀ ਆਕਰਸ਼ਣ ਦਾ ਕੇਂਦਰ ਰਿਹਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਿਚ ਇਸ ਪ੍ਰਕਾਰ ਦੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆ ਦੇ ਗਿਆਨ ਵਿਚ ਵਾਧਾ ਕਰਨਾ ਹੈ, ਤਾਂ ਜੋ ਵਿਦਿਆਰਥੀ ਵੱਡੀ ਸਟੇਜਾਂ ਵਿਚ ਜਾ ਕੇ ਉਹਨਾਂ ਵਿਚ ਪਾਈ ਜਾਣ ਵਾਲੀ ਹਿਚਕਿਚਾਹਟ ਨੂੰ ਦੂਰ ਕੀਤਾ ਜਾ ਸਕੇਂ। ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ ਦਾ ਆਯੋਜਨ ਸਕੂਲ ਵੱਲੋਂ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆ ਦੀ ਹੌਸਲਾ ਅਫਜਾਈ ਕੀਤੀ।