ਮਾੳੂਂਟ ਲਿਟਰਾ ਜ਼ੀ ਸਕੂਲ ਨੇ ਮਨਾਇਆ ਕਾਰਗਿਲ ਦਿਵਸ


ਮੋਗਾ, 26 ਜੁਲਾਈ (ਜਸ਼ਨ)-ਮੋਗਾ ਸ਼ਹਿਰ ਦੀ ਸ਼ਾਨ ਬਣ ਚੁੱਕੇ ਮਾੳੂਂਟ ਲਿਟਰਾ ਜ਼ੀ ਸਕੂਲ ਬੱਚਿਆਂ ਨੂੰ ਪੜਾਈ ਅਤੇ ਖੇਡਾਂ ਦੇ ਨਾਲ-ਨਾਲ ਸਮਾਜਿਕ ਵਿਸ਼ੇ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸੇ ਕੜੀ ਤਹਿਤ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਨੇ ਜੀਰਾ ਰੋਡ ਸਥਿਤ ਮੋਗਾ ਆਰਮੀ ਕੈਂਪ ਵਿਚ ਜਾ ਕੇ ਕਾਰਗਿਲ ਦਿਵਸ ਮਨਾਇਆ। ਇਸ ਮੌਕੇ ਮੇਜਰ ਦੀਪਕ, ਮੇਜਰ ਖਾਨ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੂਰੀ ਆਰਮੀ ਕੈਂਪਸ ਦਾ ਦੌਰਾ ਵੀ ਕਰਵਾਇਆ ਗਿਆ ਤੇ ਬੱਚਿਆਂ ਨੇ ਆਰਮੀ ਕੈਂਪਸ ਵਿਚ ਪਏ ਹਥਿਆਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਆਰਮੀ ਅਧਿਕਾਰੀਆਂ ਨੇ ਬੱਚਿਆਂ ਨੂੰ ਕਾਰਗਿਲ ਦਿਵਸ ਦੀ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੇ ਸ਼ਹੀਦਾਂ ਦੇ ਦਿਵਸ ਵੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।