ਪੰਜਾਬ ਸਰਕਾਰ ਨੇ ਪੀ ਪੀ ਐਸ ਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ
ਚੰਡੀਗੜ, 26 ਜੁਲਾਈ: (ਜਸ਼ਨ)-ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਮੈਂਬਰਾਂ (ਆਫੀਸ਼ਲ) ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 18 ਅਗਸਤ ਸ਼ਾਮ 5 ਵਜੇ ਤੱਕ ਹੈ। ਦਰਖਾਸਤਾਂ ਸਕੱਤਰ, ਪਰਸੋਨਲ ਵਿਭਾਗ (ਪੀ.ਪੀ.-3 ਬਰਾਂਚ), ਕਮਰਾ ਨੰਬਰ 6, ਛੇਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ ਦੇ ਪਤੇ ’ਤੇ ਭੇਜੀਆਂ ਜਾਣ। ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਇਮਾਨਦਾਰੀ, ਉੱਚ ਗੁਣਵੱਤਾ ਅਤੇ ਪ੍ਰਸ਼ਾਸ਼ਕੀ ਤਜ਼ਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਦਰਖਾਸਤਕਰਤਾ ਜਾਂ ਸਿਫਾਰਸ਼ਕਰਤਾ ਅਰਜ਼ੀ ਵਿਚ ਸਾਰੇ ਵੇਰਵਿਆਂ ਦੇ ਨਾਲ-ਨਾਲ ਇਹ ਵੀ ਦੱਸੇ ਕਿ ਉਸ ਖਿਲਾਫ ਕੋਈ ਫੌਜਦਾਰੀ, ਸਿਵਲ ਜਾਂ ਪ੍ਰਸ਼ਾਸ਼ਕੀ ਮਾਮਲਿਆਂ ਦੀ ਕਾਰਵਾਈ ਲੰਬਿਤ ਤਾਂ ਨਹੀਂ ਪਈ ਜਿਸ ਨਾਲ ਕਿ ਉਸਦੀ ਅਖੰਡਤਾ ਤੇ ਸਖਸ਼ੀਅਤ ’ਤੇ ਉਲਟ ਪ੍ਰਭਾਵ ਪੈਂਦਾ ਹੋਵੇ। ਉਨਾਂ ਦੱਸਿਆ ਕਿ ਦਰਖਾਸਤਕਰਤਾ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਵਿਚ ਘੱਟੋ-ਘੱਟ 10 ਸਾਲ ਕੰਮ ਕਰਨ ਦਾ ਤਜ਼ਰਬਾ ਹੋਵੇ।