ਪਿੰਡ ਮਹੇਸ਼ਰੀ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ
ਮੋਗਾ,28 ਜੁਲਾਈ (ਜਸ਼ਨ)-ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕੇ ਦੇ ਪਿੰਡ ਮਹੇਸ਼ਰੀ ਵਿਖੇ ਨੀਲੇ ਕਾਰਡ ਧਾਰਕਾ ਨੂੰ ਕਣਕ ਵੰਡੀ ਗਈ। ਇਸ ਮੌਕੇ ਤੇ ਜਗਸੀਰ ਸਿੰਘ ਸੀਰਾ, ਡਾ. ਜੀ.ਐਸ. ਗਿੱਲ ਪੀਏਟੂ ਡਾ. ਹਰਜੋਤ ਕਮਲ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਏ ਅਤੇ ਉਨਾਂ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜਗਸੀਰ ਸੀਰਾ ਅਤੇ ਡਾ. ਜੀ.ਐਸ. ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇੱਕ ਇੱਕ ਕਰਕੇ ਆਪਣੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਵਲੋਂ ਇਹ ਕਿਹਾ ਗਿਆ ਸੀ ਕਿ ਕੈਪਟਨ ਸਰਕਾਰ ਸੱਤਾ ਸੰਭਾਲਣ ਤੋਂ ਬਾਅਦ ਗਰੀਬਾਂ ਦੀ ਆਟਾ ਦਾਲ ਸਕੀਮ ਨੂੰ ਬੰਦ ਕਰ ਦੇਵੇਗੀ, ਜੋਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਫ਼ਵਾਹ ਉਡਾਈ ਗਈ ਸੀ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖੇਗੀ ਕਿਉਕਿ ਕੈਪਟਨ ਸਰਕਾਰ ਹਰ ਵਰਗ ਦਾ ਖਿਆਲ ਰੱਖਦੀ ਆਈ ਹੈ ਅਤੇ ਅੱਗੇ ਵੀ ਗਰੀਬਾ ਲਈ ਵੱਧ ਤੋਂ ਵੱਧ ਸਹੂਲਤਾ ਮੁਹੱਈਆ ਕਰਵਾਈਆ ਜਾਣਗੀਆਂ ਅਤੇ ਕਾਂਗਰਸ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ ਤਾਂਕਿ ਲੋਕ ਇਸਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨਾਂ ਕਿਹਾ ਕਿ ਉਹ ਲੋਕਾਂ ਅਤੇ ਸਰਕਾਰ ਵਿੱਚ ਕੜੀ ਦਾ ਕੰਮ ਕਰਨਗੇ ਅਤੇ ਲੋਕਾਂ ਲਈ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਰਜ਼ੋਰ ਯਤਨ ਕਰਦੇ ਰਹਿਣਗੇ। ਇਸ ਮੌਕੇ ਤੇ ਪਿੰਡ ਵਾਸੀਆਂ ਵਲੋਂ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜਰਨੈਲ ਸਿੰਘ ਡੀਪੂ ਹੋਲਡਰ ਨੇ ਦੱਸਿਆ ਕਿ ਫੂਡ ਸਪਲਾਈ ਇੰਸਪੈਕਟਰ ਅਮਿ੍ਰਤਪਾਲ ਸਿੰਘ ਇਸ ਮੌਕੇ ਤੇ ਲੋਕਾਂ ਨੂੰ ਕਣਕ ਵੰਡਣ ਲਈ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਇਸ ਮੌਕੇ ਤੇ ਦਵਿੰਦਰ ਸਿੰਘ ਨੀਟਾ, ਕੁਲਵਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਪ੍ਰਧਾਨ, ਬਲਦੇਵ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸੀਰਾ, ਸਤਨਾਮ ਸਿੰਘ ਮਹੇਸ਼ਰੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।