‘ਭਵਿੱਖ ਦੇ ਵੋਟਰਾਂ ਨਾਲ ਤਾਲਮੇਲ ਪ੍ਰੋਗਰਾਮ’ ਤਹਿਤ ਸੈਮੀਨਾਰ ਆਯੋਜਿਤ
ਮੋਗਾ 29 ਜੁਲਾਈ(ਜਸ਼ਨ)-ਜ਼ਿਲਾ ਚੋਣ ਅਫਸਰ ਮੋਗਾ ਸ. ਦਿਲਰਾਜ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਭਵਿੱਖ ਦੇ ਵੋਟਰਾਂ ਲਈ ਤਾਲਮੇਲ ਪ੍ਰੋਗਰਾਮ’ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਨੋਡਲ ਅਫਸਰ ਸਵੀਪ-ਕਮ-ਸਹਾਇਕ ਕਮਿਸਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ਕੀਤੀ। ਇਸ ਮੌਕੇ ਸ. ਅਟਵਾਲ ਨੇ ਨੌਵੀਂ ਤੋਂ ਬਾਰਵੀਂ ਸ੍ਰੇਣੀ ਦੇ 15 ਤੋਂ 17 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ 18 ਸਾਲ ਦੀ ਉਮਰ ਪੂਰੀ ਹੋਣ ‘ਤੇ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਭਵਿੱਖ ਦੇ ਵੋਟਰ ਹਨ ਅਤੇ 18 ਸਾਲ ਦੀ ਉਮਰ ਪੂਰੀ ਹੋਣ ‘ਤੇ ਉਨਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚੋਣ ਪ੍ਰਕਿਰਿਆ ਨਾਲ ਸਬੰਧਤ ਬਹੁਤ ਸਾਰੇ ਸਵਾਲ ਪੁੱਛੇ ਗਏ, ਜਿੰਨਾਂ ਦਾ ਸ. ਅਟਵਾਲ ਨੇ ਮੌਕੇ ‘ਤੇ ਹੀ ਜਵਾਬ ਦੇ ਕੇ ਵਿਦਿਆਰਥੀਆਂ ਦੀ ਸਤੁੰਸਟੀ ਕਰਵਾਈ। ਇਸ ਮੌਕੇ ਉਨਾਂ ਮਿਤੀ 1.1.2017 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਭਾਰਤ ਦੇ ਚੋਣ ਕਮਿਸਨ ਵੱਲੋਂ ਨਵੀਆਂ ਵੋਟਾਂ ਬਣਾਉਣ ਤੋਂ ਰਹਿ ਗਏ ਨੌਜਵਾਨ ਵਿਅਕਤੀਆਂ ਨੂੰ ਰਜਿਸਟਰਡ ਕਰਨ ਲਈ 1 ਜੁਲਾਈ ਤੋਂ 31 ਜੁਲਾਈ 2017 ਤੱਕ ਚਲਾਈ ਗਈ ਵਿਸੇਸ ਮੁਹਿੰਮ ਦੌਰਾਨ ਵੋਟਾਂ ਬਣਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸਵੀਪ ਜਿਲਾ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤ ਚੋਣ ਕਮਿਸਨ ਦੀ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਵਿਸਥਾਰ-ਪੂਰਵਿਕ ਜਾਣਕਾਰੀ ਦਿੱਤੀ। ਸਕੂਲ ਦੇ ਪਿ੍ਰੰਸੀਪਲ ਸ੍ਰੀ ਆਰ.ਕੇ.ਸਹਿਗਲ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਅਤੇ ਸਕੇ-ਸਬੰਧੀਆਂ, ਦੋਸਤਾਂ-ਮਿੱਤਰਾਂ ਤੇ ਆਸ-ਪਾਸ ਦੇੇ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਬਾਰੇ ਪ੍ਰੇਰਿਤ ਕੀਤਾ, ਤਾਂ ਜੋ ਆਗਾਮੀ ਚੋਣਾਂ ਵਿੱਚ ਵੋਟ ਦਾ ਇਸਤੇਮਾਲ ਕਰਕੇ ਭਾਰਤ ਦੇ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਉਨਾਂ ਨਾਲ ਚੋਣ ਕਾਨੂੰਗੋ ਮੈਡਮ ਪੂਨਮ ਸਿੱਧੂ, ਸਕੂਲ ਦੇ ਅਧਿਆਪਕ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।