ਟਾਈਪਿੰਗ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀ ਪਿ੍ਰੰਸ ਨੇ ਮਾਰੀ ਬਾਜ਼ੀ

ਨਛੱਤਰ ਸਿੰਘ ਲਾਲੀ, ਕੋਟ ਈਸੇ ਖਾਂ : ਜ਼ਿਲਾ ਸਿੱਖਿਆ ਅਫਸਰ (ਸੀ.ਸੈ.) ਗੁਰਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਰਾਜ ਸਿੱਖਿਆ ਅਤੇ ਕਿੱਤਾ ਬਿਉਰੋ ਵੱਲੋਂ ਜ਼ਿਲਾ ਪੱਧਰੀ ਕੰਪਿਉਟਰ ਟਾਈਪਿੰਗ ਮੁਕਬਲੇ ਕਰਵਾਏ ਗਏ। ਜਿਸ ਵਿਚ ਮੋਗਾ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿਚ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਦੀ ਟਾਈਪਿੰਗ ਵਿਚ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਦੇ ਹੋਣਹਾਰ ਵਿਦਿਆਰਥੀ ਪਿ੍ਰੰਸ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਵੱਲੋਂ ਵਿਦਿਆਰਥੀ ਨੂੰ ਸਨਮਾਨ ਚਿਨ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕ ਸੁਰਿੰਦਰ ਮੋਹਨ ਸਿੰਘ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥੀ ਨੂੰ 1100 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਪਿ੍ਰੰਸ ਦੀ ਇਸ ਪ੍ਰਾਪਤੀ ’ਤੇ ਕੰਪਿਊਟਰ ਅਧਿਆਪਕ ਹਰਭਗਵਾਨ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਗਾਈਡੈਂਸ ਇੰਚਾਰਜ਼ ਮੈਡਮ ਸੀਮਾ, ਅਮਨਦੀਪ ਕੌਰ, ਰੁਪਿੰਦਰ ਕੌਰ, ਸਵਰਨਜੀਤ ਕੌਰ, ਗੁਰਮੀਤ ਕੌਰ, ਜਗਰਾਜ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਕੌਰ, ਪ੍ਰਦੀਪ ਕੌਰ, ਸੁਖਵਿੰਦਰ ਕੌਰ, ਮਨਦੀਪ ਕੌਰ, ਸੰਤੋਸ਼ ਕੌਰ ਆਦਿ ਹਾਜ਼ਰ ਸਨ।