ਵਿਧਾਇਕ ਡਾ. ਹਰਜੋਤ ਨੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ 

ਮੋਗਾ, 30 ਜੁਲਾਈ (ਜਸ਼ਨ):: ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੋਗਾ ਦੀ ਬੱਗਿਆਣਾ ਬਸਤੀ ਵਾਰਡ ਨੰਬਰ 34 ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੀ ਵੰਡ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਤੇ 70 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਡਾ. ਹਰਜੋਤ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਅਫ਼ਵਾਹ ਫੈਲਾਈ ਗਈ ਸੀ ਕਿ ਕਾਂਗਰਸ ਦੀ ਸਰਕਾਰ ਆਉਣ ਤੇ ਆਟਾ ਦਾਲ ਸਕੀਮ ਨੂੰ ਬੰਦ ਕਰ ਦਿੱਤਾ ਜਾਵੇਗਾ, ਜਿਸਦਾ ਮੂੰਹ ਤੋੜ ਜਵਾਬ ਕਾਂਗਸਰ ਸਰਕਾਰ ਨੇ ਦਿੰਦੇ ਹੋਏ ਇਸ ਸਕੀਮ ਨੂੰ ਬੰਦ ਨਹੀਂ ਹੋਣ ਦਿੱਤਾ। ਡਾ. ਹਰਜੋਤ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਗਰੀਬ ਹਿਤੈਸ਼ੀ ਹੈ ਅਤੇ ਗਰੀਬਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਨਾ ਕੇਵਲ ਚਾਲੂ ਰੱਖਿਆ ਜਾਵੇਗਾ ਬਲਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਕੈਪਟਨ ਸਰਕਾਰ ਦਿਨ ਪ੍ਰਤੀਦਿਨ ਨਿਭਾ ਰਹੀ ਹੈ ਅਤੇ ਅੱਗੇ ਵੀ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੂੰ ਕੋਈ ਵੀ ਪਰੇਸ਼ਾਨੀ ਆਉਦੀ ਹੈ ਤਾਂ ਉਹ ਉਨਾਂ ਦੇ ਬਾਹਰਲੀ ਦਾਣਾ ਮੰਡੀ ਵਿਖੇ ਸਥਿੱਤ ਦਫ਼ਤਰ ਵਿੱਚ ਆ ਕੇ ਉਨਾਂ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਸਾਰੀਆਂ ਹੀ ਲੋਕ ਭਲਾਈ ਸਕੀਮਾਂ ਨੂੰ ਸਹੀ ਹੱਥਾਂ ਵਿੱਚ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਗਰੀਬਾਂ ਨੂੰ ਉਨਾਂ ਦਾ ਬਣਦਾ ਹੱਕ ਹਰ ਹਾਲਤ ਵਿੱਚ ਮਿਲੇਗਾ। ਇਸ ਮੌਕੇ ਤੇ ਉਨਾਂ ਗਰੀਬ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਤੇ ਵਾਰਡ ਵਾਸੀਆਂ ਨੇ ਵਿਧਾਇਕ ਡਾ. ਹਰਜੋਤ ਕਮਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਰਾਮਪਾਲ ਧਵਨ, ਧੀਰਜ ਕੁਮਾਰ ਧੀਰਾ, ਅਮਰਜੀਤ, ਫਕੀਰ ਚੰਦ, ਪ੍ਰਭਜੀਤ ਸਿੰਘ ਕਾਲਾ ਧੱਲੇਕੇ, ਦਰਸ਼ਨ ਸਿੰਘ, ਗੁਰਮੇਲ ਸਿੰਘ, ਨਛੱਤਰ ਸਿੰਘ ਘਾਰੂ, ਸੀਰਾ, ਰਾਜੂ, ਠੰਡੂ ਪ੍ਰਧਾਨ, ਅਮਰਜੀਤ ਅੰਬੀ, ਪ੍ਰਵੀਨ ਮੱਕੜ, ਸਾਧੂ ਸਿੰਘ, ਹਰਜਿੰਦਰ ਸਿੰਘ ਜਿੰਦ, ਦਵਿੰਦਰ ਕੌਰ, ਪਰਮਜੀਤ ਕੌਰ, ਰਾਜ ਕੌਰ, ਰਜਿੰਦਰ ਕੌਰ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।