ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 5 ਅਗਸਤ(ਏਜੰਸੀ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਉਨਾਂ ਦੀ ਮਾਤਾ, ਰਾਜਮਾਤਾ ਮਹਿੰੰਦਰ ਕੌਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ੍ਰੀ ਰਾਹੁਲ ਗਾਂਧੀ ਅੱਜ ਕਪੂਰਥਲਾ ਹਾਊਸ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਤਕਰੀਬਨ 40 ਮਿੰਟ ਬਿਤਾਏ। ਸ੍ਰੀ ਰਾਹੁਲ ਗਾਂਧੀ ਨੇ ਰਾਜਮਾਤਾ ਦੀ ਦੁਖਦਾਈ ਮੌਤ ’ਤੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਨੇ ਆਪਣੀ ਮਾਤਾ ਅਤੇ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਰਫ਼ੋਂ ਵੀ ਰਾਜਮਾਤਾ ਦੇ ਮੌਤ ’ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਪਿਆਂ ਦਾ ਘਾਟਾ ਕਦੀ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੁੱਖ ਦੀ ਘੜੀ ਉਨਾਂ ਦੀ ਹਮਦਰਦੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਪਰਿਵਾਰ ਨਾਲ ਹੈ।