ਸ਼ਰਧਾ ਭਾਵਨਾ ਨਾਲ ਮਨਾਇਆ ਰੱਖੜ ਪੁੰਨਿਆ ਦਾ ਤਿਉਹਾਰ

ਸਮਾਲਸਰ, 7 ਅਗਸਤ (ਜਸਵੰਤ ਗਿੱਲ)-ਪਿੰਡ ਭਲੂੁਰ ਦੇ ਇਤਿਹਾਸਕ ਗੁਰਦੁਆਰਾ ਨਾਨਕਸਰ ਸਰੋਵਰ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਤੇ ਪਿੰਡ ਦੇ ਸਰਪੰਚ ਗੁਰਦਾਸ ਸਿੰਘ,ਗੁਰਤੇਜ ਸਿੰਘ ਬਰਾੜ ਦੇ ਸਮੂਹ ਪਰਿਵਾਰ ਵੱਲੋਂ ਦਰਸ਼ਨ ਸਿੰਘ ਬਰਾੜ ਦੇ ਵਿਧਾਇਕ ਬਨਣ ਅਤੇ ਗੁਰਦਾਸ ਸਿੰਘ ਦੇ ਸਰਪੰਚ ਬਨਣ ਦੀ ਖੁਸ਼ੀ ਵਿੱਚ ਦੋ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਸਨ ।ਜਿੰਨਾ੍ਹ ਦੇ ਭੋਗ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਤੇ ਪਾਏ ਗਏ।ਇਸ ਮੌਕੇ ਤੇ ਭਾਈ ਗੁਰਸ਼ਰਨ ਸਿੰਘ ਹਜੂਰੀ ਰਾਗੀ ਗੁਰਦੁਆਰਾ ਬਾਬਾ ਰਣੀਆ ਜੀ ਨੇ ਰਸਭਿੰਨਾ ਕੀਰਤਨ ਸਰਵਨ ਕੀਤਾ ਅਤੇ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਸਟੇਜ ਦੀ ਕਾਰਵਾਈ ਸੰਭਾਲਦੇ ਹੋਏ ਗਿਆਨੀ ਅਵਤਾਰ ਸਿੰਘ ਖੋਸਾ ਨੇ  ਬਰਾੜ ਪਰਿਵਾਰ ਵੱਲੋਂ ਆਏ ਹੋਏ ਮਹਿਮਾਨਾ, ਸੰਤਾਂ ਮਹਾਪੁਰਸ਼ਾਂ ਅਤੇ ਸੰਗਤਾਂ ਨੂੰ ਜੀ ਆਇਆ ਆਖਿਆ। ਉਪਰੰਤ ੳੁੱਘੇ ਕਵਿਸ਼ਰ ਭਾਈ ਜਗਜੀਤ ਸਿੰਘ ਖਾਈ ਨੇ ਆਪਣੇ ਵਿਚਾਰ ਪੇਸ਼ ਕੀਤੇ। ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਹਾਜਰ ਭਾਰੀ ਗਿਣਤੀ ਵਿੱਚ ਸੰਗਤਾਂ ਨੂੰ ਰੱਖੜ ਪੁੰਨਿਆ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸੰਗਤਾਂ ਦਾ ਉਨਾ੍ਹ ਨੂੰ ਸਹਿਯੋਗ ਦੇਣ ‘ਤੇ ਧੰਨਵਾਦ ਕੀਤਾ।ਇਸ ਮੌਕੇ ਪ੍ਰਵਚਨ ਕਰਦੇ ਹੋਏ ਪਰਮਹੰਸ ਸੰਤ ਗੁਰਜੰਟ ਸਿੰਘ ਅਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸੰਗਤਾਂ ਨੂੰ ਪਾਖੰਡਵਾਦ ,ਵਹਿਮ ਭਰਮ ਤੋਂ ਦੂਰ ਰਹਿ ਕੇ ਸਾਦਾ ਜੀਵਨ ਬਤੀਤ ਕਰਨ ਅਤੇ ਪ੍ਰਭੂ ਭਗਤੀ ਕਰਨ ਦਾ ਸ਼ੰਦੇਸ ਦਿੰਦੇ ਹੋਏ ਆਪਣਾ ਜੀਵਨ ਗੁਰਬਾਣੀ ਅਨੁਸਾਰ ਚਲਾਉਣ ਦਾ ਉਪਦੇਸ ਦਿੱਤਾ।ਇਸ ਧਾਰਮਿਕ ਸਮਾਗਮ ਦੀ ਸਮਾਪਤੀ ਤੇ ਸਰਪੰਚ ਗੁਰਦਾਸ ਸਿੰਘ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।ਧਾਰਮਿਕ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਵੀਰਾਂ ਨੂੰ ਗੁਰਦੁਆਰਾ ਪ੍ਰਬੰਧਿਕ ਕਮੇਟੀ ਅਤੇ ਗੁਰਤੇਜ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਉਪਰੰਤ ਗੁਰੂੁ ਕਾ ਲੰਗਰ ਵਰਤਾਇਆ ਗਿਆ, ਸਾਰਾ ਦਿਨ ਸੰਗਤਾਂ ਵਾਸਤੇ ਚਾਹ ਜਲੇਬੀਆਂ ਦਾ ਭੰਡਾਰਾ ਠਾਕਰ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਚਲਾਇਆ ਗਿਆ।ਇਸ  ਮੌਕੇ ਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ।