ਵੀਰ ਸਿੰਘ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਨੱਥੂਵਾਲਾ ਗਰਬੀ ,10 ਅਗਸਤ (ਜਸ਼ਨ)-ਸਥਾਨਕ ਕਸਬੇ ਵਿੱਚ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਜਿੱਥੇ ਬੱਚਿਆਂ ਨੂੰ ਅਗਾਂਹ ਵਧੂ ਸੋਚ ਦਾ ਧਾਰਣੀ ਬਣਾ ਰਹੀ ਹੈ, ਉਥੇ ਹੀ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦਾ ਤੀਆਂ ਦਾ ਤਿਉਹਾਰ ਵੀਰ ਸਿੰਘ ਸਕੂਲ ਵਿੱਚ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਜਿਸ ਦੌਰਾਨ ਸਾਰਾ ਸਕੂਲ਼ ਪੰਜਾਬੀ ਰੰਗ ਵਿੱਚ ਰੰਗਿਆ ਗਿਆ। ਇਸ ਤਿਉਹਾਰ ਨੂੰ ਮਨਾਉਣ ਲਈ ਸਕੂਲੀ ਵਿਦਿਆਰਥਣਾਂ ਦੇ ਨਾਲ ਨਾਲ ਅਧਿਆਪਕਾਵਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੇ ਪੀਘਾਂ ਝੂਟ ਕੇ, ਗੀਤ ਗਾ ਕੇ ਤੇ ਗਿੱਧਾ-ਭੰਗੜਾ ਪਾ ਕੇ ਤੀਆਂ ਦਾ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਤੇਜਿੰਦਰ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੇ ਮਹੱਤਵ ਬਾਰੇ ਦੱਸਿਆ ਤੇ ਰੀਤੀ ਰਿਵਾਜਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਮਿੰਦਰਪਲਾ ਸਿੰਘ ਗਿੱਲ ਅਤੇ ਸੁਖਮਿੰਦਰਪਾਲ ਸਿੰਘ ਗਿੱਲ ਨੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ ਦੀਆਂ ਲੜਕੀਆਂ ਨੂੰ ਤੀਆਂ ਦੀਆਂ ਸ਼ੁੰਭ ਕਾਮਨਾਵਾਂ ਦਿੰਦੇ ਹੋਏ ਮੁਬਾਰਕਬਾਦ ਦਿੱਤੀ।