ਮੈਕਰੋ ਗਲੋਬਲ ਨੇ ਲਗਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ
ਮੋਗਾ,12 ਅਗਸਤ (ਜਸ਼ਨ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਦੀ ਵਿਸ਼ਵ ਪੱਧਰ ਦੀ ਸੰਸਥਾ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਅਕਾਲਸਰ ਚੌਂਕ ਜੀਟੀ ਰੋਡ ਮੋਗਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਵੱਲੋਂ ਇਕ ਹੋਰ ਵਿਦਿਆਰਥੀ ਗੁਰਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਧਰਮਕੋਟ ਦਾ ਕੈਨੇਡਾ ਦੇ ਉੱਚ ਕੋਟੀ ਦੇ ਕਾਲਜ ਫੈਨਸ਼ਾਹ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਗੁਰਦੀਪ ਸਿੰਘ ਨੂੰ ਵੀਜ਼ਾ ਸੌਂਪਣ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਮਲਜੀਤ ਸਿੰਘ ਅਤੇ ਡਾਇਰੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਸੰਸਥਾ ਦੇ ਕਨੇਡਾ ਦੇ ਸਾਰੇ ਉੱਚ ਕੋਟੀ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨਾਲ ਸੰਪਰਕ ਹਨ। ਉਹਨਾਂ ਦੱਸਿਆ ਕਿ ਉਹਨਾਂ ਦੀ ਸੰਸਥਾ ਮੈਕਰੋ ਗਲੋਬਲ ਇੰਮੀਗ੍ਰੇਸ਼ਨ ਸਰਵਿਸਜ਼ ਦਾ ਕਾਬਲ ਸਟਾਫ਼ ਕਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਪ੍ਰੋਫਾਈਲ ਨੂੰ ਧਿਆਨ ਵਿਚ ਰੱਖਦਿਆਂ ਉਹਨਾਂ ਨੂੰ ਕੋਰਸ ਚੁਨਣ ਵਿਚ ਮਦਦ ਕਰਦਾ ਹੈ ਤਾਂ ਜੋ ਵਿਦਿਆਰਥੀ ਆਪਣੀ ਕਾਬਲੀਅਤ ਦੇ ਮੁਤਾਬਕ ਆਪਣੇ ਕੈਰੀਅਰ ਦੀ ਚੋਣ ਕਰਦਿਆਂ ਆਪਣੀ ਪੜ੍ਹਾਈ ਪੂਰੀ ਕਰ ਸਕੇ। ਇਸ ਮੌਕੇ ਗੁਰਦੀਪ ਸਿੰਘ ਨੇ ਸੰਸਥਾ ਦੀ ਸਮੁੱਚੀ ਟੀਮ ਦਾ ਵੀਜ਼ਾ ਲੱਗਣ ’ਤੇ ਧੰਨਵਾਦ ਕੀਤਾ।