ਬੈਡਮਿੰਟਨ ’ਚ ਗੁਰੂ ਨਾਨਕ ਸਕੂਲ ਨੇ ਮਾਰੀਆਂ ਮੱਲਾਂ

ਬਿਲਾਸਪੁਰ,12 ਅਗਸਤ (ਜਸ਼ਨ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਚੱਲ ਰਹੇ ਜ਼ੋਨਲ ਬੈਡਮਿੰਟਨ ਟੂਰਨਾਮੈਂਟ ਦਾ ਪਹਿਲਾ ਦਿਨ ਕਾਫ਼ੀ ਸ਼ਾਨਦਾਰ ਰਿਹਾ। ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਇਨਾਂ ਮੁਕਾਬਲਿਆਂ ਵਿੱਚ ਗੁਰੂ ਨਾਨਕ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਫ਼ਾਈਨਲ ਵਿੱਚ ਆਪਣੀ ਜਗਾ ਪੱਕੀ ਕੀਤੀ। ਇਸ ਮੌਕੇ ਪਿ੍ਰੰਸੀਪਲ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਰਨ ਵਾਲੀਆਂ ਟੀਮਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ, ਕਿਉਂਕਿ ਜਿੱਤ ਹਾਰ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਖੇਡਾਂ ਵਿੱਚ ਭਾਗ ਲੈਣਾ ਹੀ ਸਭ ਤੋਂ ਵੱਡੀ ਜਿੱਤ ਹੈ। ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।