ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਦਿੱਤੀਆਂ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ

ਨਿਹਾਲ ਸਿੰਘ ਵਾਲਾ,15 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ 71ਵੀਂ ਵਰੇਗੰਢ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਹਿੰਗੇ ਮੁੱਲ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਦੀ ਲੋੜ ਹੈ ਕਿਉਂਕਿ ਸ਼ਹੀਦਾਂ ਨੇ ਆਪਣਾ ਖੂਨ ਵਹਾਅ ਕੇ ਸਾਨੂੰ ਇਸ ਕਾਬਲ ਬਣਾਇਆ ਕਿ ਅੱਜ ਅਸੀਂ ਆਪਣੇ ਰਾਸ਼ਟਰੀ ਝੰਡੇ ਨੂੰ ਮਾਣ ਨਾਲ ਲਹਿਰਾਉਂਦੇ ਆਜ਼ਾਦ ਹੋਣ ਦਾ ਫ਼ਖਰ ਮਹਿਸੂਸ ਕਰਦੇ ਹਾਂ । ਮਨਜੀਤ ਸਿੰਘ ਬਿਲਾਸਪੁਰੀ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਲਈ ਇਸ 71ਵੀਂ ਵਰੇਗੰਢ ਮੌਕੇ ਪ੍ਰਣ ਕਰੀਏ ਕਿ ਅਸੀਂ ਸੂਬੇ ਨੂੰ ਨਸ਼ਾ ਮੁਕਤ ਅਤੇ ਭਿ੍ਰਸ਼ਟਾਚਾਰ ਮੁਕਤ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਵਾਂਗੇੇ। ਕਿਉਂਕਿ ਇਹੀ ਸੂਬੇ ਅਤੇ ਦੇਸ਼ ਲਈ ਵੱਡੀ ਚੁਣੌਤੀ ਹੈ। ਉਹਨਾਂ ਆਖਿਆ ਕਿ ਬੇਸ਼ੱਕ ਇਹ ਮੁਸ਼ਕਿਲ ਕਾਰਜ ਹੈ ਪਰ ਸਫਲਤਾ ਹਾਸਲ ਕਰਨ ਲਈ ਸਿਰਫ ਅਹਿਦ ਲੈਣ ਦੀ ਲੋੜ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਲਈ ਲੜਨਾ ਉਹਨਾਂ ਦਾ ਫਰਜ਼ ਹੈ । ਮਨਜੀਤ ਸਿੰਘ ਬਿਲਾਸਪੁਰੀ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਲਈ ਆਮ ਆਦਮੀ ਪਾਰਟੀ ਦਾ ਹਰ ਆਗੂ ਅਤੇ ਵਲੰਟੀਅਰ ਆਪਣਾ ਫਰਜ਼ ਤਨਦੇਹੀ ਨਾਲ ਨਿਭਾਵੇਗਾ ।