ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦੀ 71ਵੀਂ ਵਰੇਗੰਢ ਦੀ ਦਿੱਤੀ ਵਧਾਈ
ਮੋਗਾ, 15 ਅਗਸਤ (ਜਸ਼ਨ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦੀ 71ਵੀਂ ਵਰੇਗੰਢ ਦੀ ਵਧਾਈ ਦਿੰਦਿਆਂ ਆਖਿਆ ਕਿ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੇ ਅੰਗਰੇਜ਼ਾਂ ਨਾਲ ਡੱਟ ਕੇ ਮੁਕਾਬਲਾ ਕਰਦਿਆਂ ਉਹਨਾਂ ਨੂੰ ਦੇਸ਼ ’ਚੋਂ ਬਾਹਰ ਕੱਢਣ ਲਈ ਪੂਰੇ ਭਾਰਤ ਵਿਚ ਲਹਿਰ ਚਲਾਈ ਤੇ 1947 ਵਿਚ ਦੇਸ਼ ਨੂੰ ਗੁਲਾਮੀਂ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦਾ ਮੌਕਾ ਦਿੱਤਾ । ਕਰਨਲ ਬਾਬੂ ਸਿੰਘ ਨੇ ਆਖਿਆ ਕਿ ਅੱਜ ਵੀ ਦੁਸ਼ਮਣ ਦੇਸ਼ ਵੱਲੋਂ ਕੀਤੇ ਜਾਂਦੇ ਹਮਲਿਆਂ ਦਾ ਸਾਡੀ ਫੌਜ ਮੂੰਹਤੋੜ ਜਵਾਬ ਦੇਣ ਲਈ ਦਿਨ ਰਾਤ ਸਰਹੱਦਾਂ ਦੀ ਰਾਖੀ ਵਾਸਤੇ ਦੀਵਾਰ ਬਣ ਕੇ ਖੜੀ ਹੈ । ਉਹਨਾਂ ਕਿਹਾ ਕਿ ਅੱਜ ਦੇ ਦਿਨ ਉਹ ਦੇਸ਼ ਦੀ ਸਮੁੱਚੀ ਫੌਜ ਨੂੰ ਸਿੱਜਦਾ ਕਰਦੇ ਨੇ ਜੋ ਮੌਸਮ ਅਤੇ ਹਾਲਤਾਂ ਨਾਲ ਦੋ-ਚਾਰ ਹੁੰਦਿਆਂ ਸਰਹੱਦਾਂ ਦੀ ਰਾਖੀ ਅਤੇ ਦੁਸ਼ਮਣ ਤਾਕਤਾਂ ਤੋਂ ਦੇਸ਼ ਨੂੰ ਬਚਾਉਣ ਲਈ ਸਖਤ ਡਿੳੂਟੀ ਦੇ ਰਹੀ ਹੈ । ਉਹਨਾਂ ਕਿਹਾ ਕਿ ਇਸ ਆਜ਼ਾਦੀ ਦੇ ਸਹੀ ਮਾਅਨਿਆਂ ਨੂੰ ਨੌਜਵਾਨ ਪੀੜੀ ਤੱਕ ਪੰਹੁਚਾਉਣ ਲਈ ਮਾਵਾਂ ਅਤੇ ਦਾਦੀਆਂ ਨੂੰ ਆਪਣੇ ਬੱਚਿਆਂ ਨੂੰ ਦੇਸ਼ ਦੇ ਸ਼ਹੀਦਾਂ ਦੀਆਂ ਕਹਾਣੀਆਂ ਸੁਣਾਉਣੀਆਂ ਚਾਹੀਦੀਆਂ ਹਨ ਤਾਂ ਕਿ ਇਹ ਨੌਜਵਾਨ ਪੀੜੀ ਕੰਪਿੳੂਟਰ ਦੀ ਦੁਨੀਆਂ ’ਚੋਂ ਨਿਕਲ ਕੇ ਆਪਣੇ ਆਜ਼ਾਦੀ ਦੇ ਪਰਵਾਨਿਆਂ ਦੀਆਂ ਜੀਵਨੀਆਂ ਪੜੇ ਜਿਹਨਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੀ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਜਿੱਥੇ ਸਾਨੂੰ ਵਿਦੇਸ਼ ਦੀ ਧਰਤੀ ’ਤੇ ਭਾਰਤ ਦਾ ਨਾਮ ਚਮਕਾਉਣ ਵਾਲੀ ਮੋਗਾ ਦੀ ਜੰਮਪਲ ਿਕਟਰ ਹਰਮਨਪ੍ਰੀਤ ਕੌਰ ’ਤੇ ਫ਼ਖਰ ਮਹਿਸੂਸ ਹੋ ਰਿਹਾ ਹੈ ਉੱਥੇ ਸਰਹੱਦ ਦੀ ਰਾਖੀ ਕਰਦੇ ਅਤੇ ਦੇਸ਼ ਲਈ ਕੁਰਬਾਨ ਹੋਏ ਮੋਗਾ ਦੇ ਹੀ ਪਿੰਡ ਤਲਵੰਡੀ ਮੱਲੀਆਂ ਦੇ ਜਵਾਨ ਸ਼ਹੀਦ ਜਸਪ੍ਰੀਤ ਸਿੰਘ ਦੇ ਵਿਛੋੜੇ ਦਾ ਦਰਦ ਵੀ ਹੈ ਜਿਸ ਨੇ ਭਾਰਤੀ ਫੌਜ ਦੇ ਬੁਲੰਦ ਹੌਸਲੇ ਦੀ ਮਿਸਾਲ ਪੇਸ਼ ਕਰਦਿਆਂ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ।