ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦੀ 71ਵੀਂ ਵਰੇਗੰਢ ਦੀ ਦਿੱਤੀ ਵਧਾਈ 

ਮੋਗਾ, 15 ਅਗਸਤ (ਜਸ਼ਨ)- ਦੇਸ਼ ਨੂੰ ਫਰੰਗੀਆਂ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸ਼ੱਤ ਸ਼ੱਤ ਪ੍ਰਣਾਮ ਕਰਦਿਆਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਆਖਿਆ ਕਿ ਅੱਜ ਦੇ ਦਿਨ ਉਹ ਜਿੱਥੇ ਅਜ਼ਾਦੀ ਸੰਗਰਾਮੀਆਂ ਨੂੰ ਯਾਦ ਕਰਦੇ ਹਨ ਉੱਥੇ ਦੇਸ਼ ਦੀਆਂ ਸਰਹੱਦਾਂ ’ਤੇ ਰਾਖੀ ਕਰਨ ਵਾਲੇ ਨੌਜਵਾਨ ਸੈਨਿਕਾਂ ਨੂੰ ਵੀ ਸੱਜਦਾ ਕਰਦੇ ਹਨ ਜੋ ਸਰਹੱਦਾ ਦੀ ਰਾਖੀ ਲਈ ਆਪਣੀ ਜਾਨ ਨੌਛਾਵਰ ਕਰਨ ਲਈ ਤੱਤਪਰ ਰਹਿੰਦੇ ਹਨ । ਉਹਨਾਂ ਕਿਹਾ ਕਿ ਤਲਵੰਡੀ ਮੱਲੀਆਂ ਦੇ ਮਹਾਨ ਸਪੂਤ ਸ਼ਹੀਦ ਜਸਪ੍ਰੀਤ ਸਿੰਘ ਦੇ ਕੁਰਬਾਨੀ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਜਿਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਨੰਨੇ ਬੱਚਿਆਂ ਦੀ ਜਾਨ ਦੀ ਹਿਫ਼ਾਜਤ ਕਰਦਿਆਂ ਦੁਸ਼ਮਣਾਂ ਨਾਲ ਲੋਹਾ ਲਿਆ ਅਤੇ ਦੇਸ਼ ਲਈ ਕੁਰਬਾਨ ਹੋ ਗਿਆ । ਵਿਨੋਦ ਬਾਂਸਲ ਨੇ ਆਖਿਆ ਸਾਨੂੰ ਸਾਰਿਆਂ ਨੂੰ ਦੇਸ਼ ਨੂੰ ਖੇਰੂੰ-ਖੇਰੰੂ ਕਰਨ ਦੀ ਫ਼ਿਰਾਖ ਵਿਚ ਸਰਗਰਮ ਫਿਰਕੂ ਤਾਕਤਾਂ ਖਿਲਾਫ਼ ਇਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਦੇਸ਼ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਸਾਨੂੰ ਮਹਿੰਗੇ ਮੁੱਲ ਆਜ਼ਾਦੀ ਲੈ ਕੇ ਦਿੱਤੀ ਹੈ ਜਿਸ ਨੂੰ ਸੰਭਾਲਣ ਲਈ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਖਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਭਾਰਤ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜ ਸਕੇ।