ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲੀਆ ਨੇ ਆਜ਼ਾਦੀ ਦਿਹਾੜੇ ’ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
ਮੋਗਾ, 15 ਅਗਸਤ (ਜਸ਼ਨ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲੀਆ ਨੇ ਆਜ਼ਾਦੀ ਦਿਹਾੜੇ ’ਤੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਅਨੇਕਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾ ਵਿਚ ਹੀ ਭਿ੍ਰਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਵੀ.ਆਈ.ਪੀ ਸਭਿਆਚਾਰ ਖ਼ਤਮ ਕਰਨ, ਡੀ.ਟੀ.ਓ ਪ੍ਰਣਾਲੀ ਖ਼ਤਮ ਕਰਨ, ਕਿਸਾਨੀ ਕਰਜ਼ੇ ਦੀ ਮੁਆਫ਼ੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨਾਂ ਦੇ ਦੂਰਗਾਮੀ ਪਰਿਣਾਮ ਨਿਕਲਣਗੇਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਮੰਜ਼ਿਲਾਂ ਛੂਹੇਗਾ ।