ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਰਵੀ ਗਰੇਵਾਲ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਕੀਤੀਆਂ ਸ਼ੁਭਕਾਮਨਾਵਾਂ ਭੇਂਟ 

ਮੋਗਾ,15 ਅਗਸਤ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਆਖਿਆ ਕਿ ਪੰਜਾਬ ਦੀ ਮਿੱਟੀ ਨੂੰ ਗੁਰੂਆਂ ,ਪੀਰਾਂ ਅਤੇ ਫਕੀਰਾਂ ਦੀ ਬਖਸ਼ਿਸ ਪ੍ਰਾਪਤ ਹੈ ਇਸੇ ਕਰਕੇ ਪੰਜਾਬ ਦੀ ਧਰਤੀ ਦਾ ਜ਼ਰਾ-ਜ਼ਰਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਇਸ ਧਰਤੀ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ,ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ੳੂਧਮ ਸਿੰਘ ਵਰਗੇ ਲਾਸਾਨੀ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨਾਂ ਕਿਹਾ ਕਿ ਨਾ ਸਿਰਫ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆ ਨੇ ਕੀਤੀਆਂ ਬਲਕਿ ਆਜ਼ਾਦੀ ਦੇ ਬਾਅਦ ਪੰਜਾਬ ਦੇ ਕਿਸਾਨਾਂ ਨੇ ਆਪਣੇ ਖੂਨ ਪਸੀਨੇ ਨਾਲ ਹਰੀ ਕ੍ਰਾਂਤੀ ਲਿਆਉਂਦਿਆਂ ਦੇਸ਼ ਦੇ ਅੰਨ ਭੰਡਾਰਾਂ ਨੂੰ  ਨੱਕੋ ਨੱਕ ਭਰਿਆ ਹੈ। ਉਨਾਂ ਕਿਹਾ ਕਿ ਇਸੇ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਸੰਗਰਾਮੀਆਂ ,ਜੰਗੀ ਵਿਧਵਾਵਾਂ ਅਤੇ ਕਿਸਾਨਾਂ ਦੀ ਭਲਾਈ ਲਈ ਤੇਜ਼ੀ ਨਾਲ ਫੈਸਲੇ ਲਏ ਜਾ ਰਹੇ ਹਨ ਜਿਹਨਾਂ ਦੇ ਦੂਰਗਾਮੀ ਸਿੱਟੇ ਸਾਹਮਣੇ ਆਉਣਗੇ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੀ ਤਾਮੀਰ ਸੰਭਵ ਹੋ ਸਕੇਗੀ।