ਖਿਡਾਰੀ ਸਖਤ ਮਿਹਨਤ ਕਰਕੇ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰ ਕੇ ਆਪਣੇ ਮਾਤਾ-ਪਿਤਾ, ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ-ਦਿਲਰਾਜ ਸਿੰਘ

ਮੋਗਾ 17 ਅਗਸਤ(ਜਸ਼ਨ)-ਖਿਡਾਰੀ ਸਖਤ ਮਿਹਨਤ ਕਰਨ, ਤਾਂ ਜੋ ਉਹ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰ ਕੇ ਆਪਣੇ ਮਾਤਾ-ਪਿਤਾ, ਸੂਬੇ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਅਜ਼ਾਦੀ ਦਿਹਾੜੇ ‘ਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਫੁੱਟਬਾਲ ਦੇ ਸ਼ੋਅ ਮੈਚ ਦਾ ਉਦਘਾਟਨ ਕਰਨ ਉਪਰੰਤ ਖਿਡਾਰੀਆਂ ਨੂੰ ਦਿੱਤੀ। ਇਸ ਮੌਕੇ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 71ਵੇਂ ਆਜ਼ਾਦੀ ਦਿਹਾੜੇ ਨੂੰ ਮਨਾਉਣ ਲਈ ਜਿੱਥੇ ਵੱਖ-ਵੱਖ ਸਦਰ ਮੁਕਾਮਾਂ ‘ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ, ਉੱਥੇ ਜ਼ਿਲਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਵੱਲੋ ਕੋਚਿੰਗ ਸਬ ਸੈਂਟਰ ਬੱਡੂਵਾਲ ਅਤੇ ਕੋਕਰੀ ਕਲਾਂ ਦੀਆਂ ਫੁੱਟਬਾਲ ਟੀਮਾਂ ਵਿਚਕਾਰ ਇਹ ਨੁਮਾਇਸ਼ੀ ਮੁਕਾਬਲਾ ਵੀ ਕਰਵਾਇਆ ਗਿਆ। ਇਸ ਸ਼ੋਅ ਮੈਚ ਵਿੱਚ ਬੱਡੂਵਾਲ ਦੀ ਟੀਮ 2-0 ਨਾਲ ਜੇਤੂ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਜ਼ਿਲਾ ਖੇਡ ਅਫ਼ਸਰ ਮੈਡਮ ਸਰੋਜ ਬਾਲਾ ਧੀਮਾਨ ਨੇ ਡਿਪਟੀ ਕਮਿਸ਼ਨਰ ਅਤੇ ਆਏ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸੁਖਹਰਪ੍ਰੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਮੋਗਾ ਲਖਵਿੰਦਰ ਸਿੰਘ, ਨਵਤੇਂਜ ਸਿੰਘ ਤੇ ਹਰਦੀਪ ਸਿੰਘ ਫੁੱਟਬਾਲ ਕੋਚ, ਜ਼ਿਲਾ ਖੇਡ ਵਿਭਾਗ ਦਾ ਸਮੂਹ ਸਟਾਫ਼ ਅਤੇ ਖਿਡਾਰੀ ਹਾਜ਼ਰ ਸਨ।