ਮਾਉਟ ਲਿਟਰਾ ਜੀ ਸਕੂਲ ਵਿਚ ਜਪਾਨ ਦੀ ਸੰਸਕ੍ਰਤੀ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ

ਮੋਗਾ, 17 ਅਗਸਤ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜਪਾਨ ਦੀ ਸੰਸਕ੍ਰਤਿ ਬਾਰੇ ਜਾਗਰੂਕ ਕਰਨ ਦੇ ਮੰਤਵ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮਿਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਪੇਟਿੰਗ ਬਣਾਈ ਅਤੇ ਇਨਾਂ ਚਿੱਤਰਾਂ ਦੁਆਰਾ ਜਪਾਨ ਦੀ ਝਲਕ ਪੇਸ਼ ਕੀਤੀ। ਇਸ ਗਤੀਵਿਧੀ ਦਾ ਮੰਤਵ ਵਿਦਿਆਰਥੀਆ ਨੂੰ ਇੰਟਰਨੇਟ ਸਹੂਲਤ, ਸਕੂਲ ਦੀ ਲਾਈਬਰੇਰੀ ਅਤੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰਨ ਦੇ ਜ਼ਰੀਏ ਜਪਾਨ ਅਤੇ ਇਸਦੇ ਅਨੂਠੀ ਸੰਸਕ੍ਰਤਿ ਬਾਰੇ ਹੋਰ ਜਾਣਨ ਲਈ ਪ੍ਰੇਰਿਤ ਕਰਨਾ ਹੈ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਇਸ ਮੁਕਾਬਲੇ ਦਾ ਆਯੋਜਨ ਕਰਕੇ ਅਸੀਂ ਆਪਣੇ ਵਿਦਿਆਰਥੀਆਂ ਲਈ ਇਕ ਮੰਚ ਤਿਆਰ ਕਰ ਰਹੇ ਹਾਂ, ਜਿਥੇ ਉਹ ਆਪਣੀ ਸੰਸਕ੍ਰਤੀ, ਪਰੰਪਰਾਵਾਂ, ਰੀਤੀ-ਰਿਵਾਜ ਕਲਾ ਰੂਪਾਂ ਅਤੇ ਦੋ ਰਾਸ਼ਟਰਾਂ ਦੇ ਵਿਚ ਸਬੰਧਾ ਵਿਚ ਬਾਰੇ ਵਿਚ ਸੋਚ ਅਤੇ ਸੀਖ ਸਕਦੇ ਹਨ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ।