ਮਾਉਟ ਲਿਟਰਾ ਜ਼ੀ ਸਕੂਲ ਵਿਚ ਕਰਵਾਈ ਕੈਰਮ ਪ੍ਰਤੀਯੋਗਿਤਾ

ਮੋਗਾ,19 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਕੈਰਮ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ,ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਵੱਲੋਂ ਕੀਤੀ ਗਈ। ਇਸ ਮੌਕੇ ਅਨੁਜ ਗੁਪਤਾ ਨੇ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ ਅਤੇ ਇਹ ਚੈਂਪਿਅਨਸ਼ਿਪ ਸਕੂਲ ਦੀ ਕੋਚ ਮਨਪ੍ਰੀਤ ਕੌਰ ਤੇ ਜਗਸੀਰ ਦੀ ਦੇਖ ਰੇਖ ਹੇਠ ਸੰਪਨ ਹੋਈ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਅਜਿਹੀ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਅੰਦਰ ਖੇਡ ਭਾਵਨਾ ਪੈਦਾ ਕਰਨਾ ਹੈ। ਉਹਨਾ ਕਿਹਾ ਕਿ ਅਜਿਹੇ ਮੁਕਾਬਲੇ ਦਾ ਆਯੋਜਨ ਸਕੂਲ ਵੱਲੋਂ ਅੱਗੇ ਵੀ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅੰਭਿਨ ਅੰਗ ਹਨ, ਜਿਸਨੂੰ ਖੇਡਣ ਨਾਲ ਸ਼ਰੀਰ ਅਤੇ ਦਿਮਾਗ ਤੰਦਰੁਸਤ ਰਹਿੰਦਾ ਹੈ। ਉਹਨਾਂ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।