ਮਾੳੂਟ ਲਿਟਰਾ ਜ਼ੀ ਸਕੂਲ ’ਚ ਮਨਾਇਆ ਮਹਿਲਾ ਦਿਵਸ

ਮੋਗਾ, 23 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ’ਚ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਤੇ  ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਵਿਚ ਚੱਲ ਰਹੇ ਮਾੳੂਟ ਲਿਟਰਾ ਜ਼ੀ ਸਕੂਲ ‘ਚ ਅੱਜ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ। ਸਮਾਗਮ ‘ਚ ਮੁੱਖ ਮਹਿਮਾਨ ਲੈਫਟੀਨੈਂਟ ਪਿ੍ਰਅੰਕਾ ਰਠੋੜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿੰਨਾਂ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਅਤੇ ਸਟਾਫ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਇਕ ਭਾਸ਼ਣ ਦੇ ਰਾਹੀਂ ਸਭਾ ਦਾ ਸਵਾਗਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਮਹਿਲਾ ਇਕ ਪ੍ਰੇਮ ਅਤੇ ਸ਼ਹਿਨਸ਼ੀਲਤਾ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਸਕੂਲ ਵਲੋਂ ਅਜਿਹੇ ਸਮਾਗਮਾਂ ਦਾ ਆਯੋਜਨ ਅੱਗੇ ਤੋਂ ਵੀ ਜਾਰੀ ਰਹੇਗਾ। ਇਸ ਦੌਰਾਨ ਲੈਫਟੀਨੈਟ ਪਿ੍ਰਅੰਕਾ ਰਠੋੜ ਨੇ ਸਕੂਲ ’ਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸ਼ਾ ਕੀਤੀ। ਸਮਾਗਮ ਦੀ ਸਮਾਪਤੀ ਤੇ ਮੁੱਖ ਮਹਿਮਾਨ ਲੈਫਟੀਨੈਟ ਪਿ੍ਰਅੰਕਾ ਰਾਠੋੜ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।