ਪੰਜਾਬ ਸਰਕਾਰ ਨੇ ਅਗਲੇ ਤਿੰਨ ਦਿਨਾਂ ਲਈ ਟੈਲੀਕਾਮ ਸੇਵਾਵਾਂ ( ਇੰਟਰਨੈਟ ਅਤੇ ਐਸ ਐਮ ਐਸ) ਬੰਦ ਕਰਨ ਦੇ ਹੁਕਮ ਜਾਰੀ ਕੀਤੇ
ਚੰਡੀਗੜ, 24 ਅਗਸਤ(ਜਸ਼ਨ)- ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ ਵੋਆਇਸ ਕਾਲਜ਼ ਨੂੰ ਛੱਡ ਕੇ ਮੋਬਾਇਲ ਇੰਟਰਨੈੱਟ ਸੇਵਾ (2ਜੀ/ 3ਜੀ/ 4ਜੀ / ਸੀਡੀਐਮਏ), ਐਸਐਮਐਸ ਸੇਵਾ ਅਤੇ ਡੋਂਗਲ ਸੇਵਾਵਾਂ ਨੂੰ ਅਗਲੇ ਤਿੰਨ ਦਿਨਾਂ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਤੁਰੰਤ ਲਾਗੂ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀ ਟੀਲੀਕੋਮ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਤੇ ਪੰਜਾਬ ਹੈੱਡ ਬੀਐਸਐਨਐਲ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।ਉਨਾਂ ਦੱਸਿਆ ਕਿ ਇਹ ਹੁਕਮ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਦੇ ਲਈ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।