ਪਰਮਿੰਦਰ ਸਿੰਘ ਡਿੰਪਲ ਵੱਲੋਂ ਪੰਜਾਬ ਦੇ ਸਮੂਹ ਸੂਝਵਾਨ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੜਿੱਕ,24 ਅਗਸਤ (ਪੱਤਰ ਪ੍ਰੇਰਕ)-ਡੇਰਾ ਸਿਰਸਾ ਪ੍ਰਮੁੱਖ ਸੰਤ ਗੁਰਮੀਤ ਰਾਮ ਰਹੀਮ ਸਬੰਧੀ ਆਉਣ ਵਾਲੇ ਸੀ ਬੀ ਆਈ ਕੋਰਟ ਦੇ ਫੈਸਲੇ ਕਰਕੇ ਪਿਛਲੇ ਦਿਨਾਂ ਤੋਂ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕਾਂ ਦੀ ਸੇਵਾ ਕਰ ਰਹੇ ਯੂਥ ਆਗੂ ਪਰਮਿੰਦਰ ਸਿੰਘ ਡਿੰਪਲ ਨੇ ਪੰਜਾਬ ਦੇ ਸਮੂਹ ਸੂਝਵਾਨ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹੇ। ਯੂਥ ਆਗੂ ਪਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਤਣਾਅ ਵਾਲਾ ਮਾਹੌਲ ਕਿਸੇ ਪੱਖੋਂ ਵੀ ਪੰਜਾਬ ਦੇ ਹਿੱਤ ’ਚ ਨਹੀਂ ਹੈ, ਕਿਉਂਕਿ ਅਗਰ ਮਾਹੌਲ ਖਰਾਬ ਹੁੰਦਾ ਹੈ ਤਾਂ ਪੰਜਾਬ ਵਾਸੀਆਂ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ, ਕਿਉਂਕਿ ਰੋਜ਼ਾਨਾ ਦੇ ਕਾਰੋਬਾਰੀਆਂ ਤੇ ਦਿਹਾੜੀਦਾਰ ਕਾਮਿਆਂ ਨੂੰ ਭਾਰੀ ਆਰਥਿਕ ਹਾਨੀ ਝੱਲਣੀ ਪਵੇਗੀ ਤੇ ਪੰਜਾਬ ਦੀ ਆਰਥਿਕਤਾ ਤੇ ਵੀ ਇਸ ਦਾ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਸ਼ਾਂਤੀ ਬਣਾਈ ਰੱਖਣ ਦੀ ਬਹੁਤ ਜ਼ਰੂਰਤ ਹੈ।