ਮੋਗਾ ਜ਼ਿਲ੍ਹੇ ਵਿਚ ਅੱਜ ਰਾਤ 9 ਵਜੇ ਤੋਂ ਕਰਫਿੳੂ ਸ਼ੁਰੂ

ਮੋਗਾ,25 ਅਗਸਤ (ਜਸ਼ਨ)- ਡੇਰਾ ਸਿਰਸਾ ਦੇ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਚਕੁਲਾ ਦੀ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਪਾਏ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਦਿੱਤੇ ਪ੍ਰਤੀਕਰਮ ਅਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਵੱਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਤ 9 ਵਜੇ ਤੋਂ ਮੋਗਾ ਜ਼ਿਲੇ ਵਿਚ ਕਰਫਿੳੂ ਲਗਾ ਦਿੱਤਾ ਗਿਆ ਹੈ । ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਆਖਿਆ ਕਿ ਇਸ ਕਰਫਿੳੂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸੜਕਾਂ ਜਾਂ ਜਨਤਕ ਸਥਾਨਾਂ ’ਤੇ ਜਾਣ ਅਤੇ ਇਕੱਤਰ ਹੋਣ ਦੀ ਅਨੁਮਤੀ ਨਹੀਂ ਹੋਵੇਗੀ । ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿਚ ਰਹਿਣ ਜਦੋਂ ਤੱਕ ਕਰਫਿੳੂ ਨੂੰ ਖਤਮ ਕਰਨ ਦੇ ਨਿਰਦੇਸ਼ ਨਾ ਦਿੱਤੇ ਜਾਣ।