ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਬਲਿੳੂ ਦਿਵਸ
ਮੋਗਾ, 31 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਬਲਿੳੂ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਨਰਸਰੀ ਗ੍ਰੇਡ ਦੇ ਵਿਦਿਆਰਥੀਆਂ ਨੂੰ ਬਲਿੳੂ ਰੰਗ ਦੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਐਕਟੀਵਿਟੀਆਂ ਕਰਵਾਈ ਗਈਆਂ। ਇਸ ਮੌਕੇ ਬੱਚਿਆਂ ਨੇ ਬਲਿੳੂ ਰੰਗ ਦੇ ਕਪੜੇ ਪਾਏ ਹੋਏ ਸਨ, ਜੋ ਆਕਰਸ਼ਣ ਦਾ ਕੇਂਦਰ ਲਗ ਰਹੇ ਸਨ। ਸਮਾਗਮ ਦੌਰਾਨ ਅਧਿਆਪਕਾਂ ਨੇ ਨੀਲੇ ਰੰਗ ਦੇ ਗੁਬਾਰੇ, ਮੋਬਾਈਲ ਹੈਗਿੰਗ, ਨੀਲੇ ਰੰਗ ਦੇ ਚਾਰਟਾਂ ਨੂੰ ਸਜਾਇਆ। ਬੱਚਿਆਂ ਅਤੇ ਅਧਿਆਪਕਾਂ ਨੇ ਬਲਿੳੂ ਗੀਤ ਦਾ ਗਾਇਨ ਕਰਕੇ ਡਾਂਸ ਪੇਸ਼ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੱਚਿਆਂ ਦੇ ਗਿਆਨ ਵਿਚ ਵਾਧਾ ਲਈ ਇਸ ਪ੍ਰਕਾਰ ਦੇ ਮੁਕਾਬਲੇ ਕਰਵਾਏ ਜਾਣਗੇ। ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਮਨੋਰੰਜਨ ਅਤੇ ਗਿਆਨ ਦੇ ਮੌਕੇ ਤੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ।