ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੂਹਾ ਦੀ ਵਧਾਈ
ਮੋਗਾ,1 ਸਤੰਬਰ (ਜਸ਼ਨ)-ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਈਦ-ਉਲ-ਜ਼ੂਹਾ (ਬਕਰੀਦ) ਮੌਕੇ ਮੋਗਾ ਵਾਸੀਆਂ ਖਾਸ ਤੌਰ ’ਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੰਦਿਆਂ ਆਖਿਆ ਕਿ ਈਦ-ਉਲ-ਜ਼ੂਹਾ ਦਾ ਤਿਓਹਾਰ ਭਾਈਚਾਰਕ ਸਾਂਝ ਪੈਦਾ ਕਰਨ ਅਤੇ ਦਾਨ ਕਰਨ ਦੇ ਨਾਲ ਨਾਲ ਹੱਕਾਂ ਤੋਂ ਵਿਹੂਣੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਜਜ਼ਬਾ ਪੈਦਾ ਕਰਦਾ ਹੈ। ਵਿਨੋਦ ਬਾਂਸਲ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸ਼ਾਂਤੀ ਦੀ ਭਾਵਨਾ ਅਤੇ ਰਾਸ਼ਟਰੀ ਅਖੰਡਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਦ ਲੈਣਾ ਚਾਹੀਦਾ ਹੈ ।