ਐਮ.ਐਲ.ਏ. ਡਾ. ਹਰਜੋਤ ਨੇ ਦਿੱਤੀਆਂ ਈਦ ਦੀਆਂ ਮੁਬਾਰਕਾਂ 

ਮੋਗਾ, 2 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਨੇ ਈਦ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਪੈਗੰਬਰ ਹਜ਼ਰਤ ਇਬਰਾਹਿਮ ਜੀ ਦੀ ਅੱਲਾ ਪ੍ਰਤੀ ਸ਼ਰਧਾ ਅਤੇ ਸਮਰਪਣ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਖੁਸ਼ੀਆ ਦਾ ਤਿਉਹਾਰ ਹੈ ਅਤੇ ਦੇਸ਼ ਭਰ ਵਿੱਚ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜੋ ਕਿ ਮੁਸਲਿਮ ਭਾਈਚਾਰੇ ਨਾਲ ਦੇਸ਼ ਵਾਸੀਆਂ ਦੀ ਸਾਂਝ ਦਾ ਪ੍ਰਤੀਕ ਹੈ। ਡਾ. ਹਰਜੋਤ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਇੱਕਜੁਟ ਹੋ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਉਨਾਂ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਦੁਆ ਕੀਤੀ ਅਤੇ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਦੀ ਦੁਆ ਵੀ ਕੀਤੀ।