ਅਪੰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ‘ਚ ਸ਼ਲਾਘਾਯੋਗ ਪ੍ਰਾਪਤੀਆਂ ਵਾਲੇ ਹੋਣਗੇ ਸਨਮਾਨਿਤ-ਗੁਲਬਰਗ ਲਾਲ

ਮੋਗਾ 4 ਸਤੰਬਰ(ਜਸ਼ਨ)-ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਗੁਲਬਰਗ ਲਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਹਰ ਸਾਲ ਦੀ ਤਰਾਂ ‘ਸਟੇਟ ਅਵਾਰਡ ਟੂ ਫਿਜ਼ੀਕਲ ਹੈਂਡਕੈਪਡ ‘ ਸਕੀਮ ਅਧੀਨ ਅਪੰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ ਯੋਗ ਅੰਗਹੀਣ ਵਿਅਕਤੀਆਂ, ਕ੍ਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਨੂੰ ਰਾਜ ਪੱਧਰ ‘ਤੇ 3 ਦਸੰਬਰ, 2017 ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਅਪੰਗਤਾ ਦਿਵਸ ਦੇ ਮੌਕੇ ਅਵਾਰਡ ਦੇਣ ਲਈ ਵਿਚਾਰਿਆ ਜਾਣਾ ਹੈ। ਉਨਾਂ     ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰ ਆਪਣੀਆਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਸਥਿਤ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ 30 ਸਤੰਬਰ ਤੱਕ ਜਮਾਂ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਜ਼ਿਲਾ ਪੱਧਰੀ ਕਮੇਟੀ ਦੀ ਸਿਫਾਰਿਸ਼ ਤੋਂ ਬਿਨਾਂ ਅਤੇ ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ-ਪੱਤਰਾਂ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫ਼ੋਨ ਨੰਬਰ 01636-235318 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।