ਜ਼ੋਨ ਪੱਧਰੀ ਸ਼ਤਰੰਜ ਤੇ ਟੇਬਲ ਟੈਨਿਸ ਟੂਰਨਾਮੈਂਟ ਸ਼ੁਰੂ
ਮੋਗਾ, 4 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਜ਼ੋਨ ਪੱਧਰੀ ਸ਼ਤਰੰਜ ਤੇ ਟੇਬਲ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਬੜੇ ਧੂਮਧਾਮ ਨਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਜ਼ਿਲੇ ਭਰ ਦੇ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸ਼ਤਰੰਜ ਤੇ ਟੇਬਲ ਟੈਨਿਸ ਦੇ ਮੁਕਾਬਲੇ ਖੇਡ ਭਾਵਨਾ ਅਤੇ ਅਨੁਸ਼ਾਸਨ ਵਿਚ ਰਹਿ ਕੇ ਖੇਡੀਆਂ ਜਾਣ ਵਾਲੀਆਂ ਖੇਡਾਂ ਹਨ । ਉਹਨਾਂ ਕਿਹਾ ਕਿ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਨੂੰ ਜਿੱਤਣ ਅਤੇ ਆਪਣੇ ਸਕੂਲ ਦਾ ਨਾਂਅ ਰੋਸ਼ਨ ਕਰਨ ਲਈ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਹਰ ਪੱਖੋਂ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜਿਹਨਾਂ ਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਅਤੇ ਰਿਸ਼ਟ-ਪੁਸ਼ਟ ਰਹਿੰਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।