ਕੰਪਿਊਟਰ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਪੱਤਰ ਸਾੜੇ,ਰੋਸ ਵਜੋਂ ਏਡੀਸੀ ਨੂੰ ਦਿੱਤਾ ਮੰਗ ਪੱਤਰ 

ਮੋਗਾ, 4ਸਤੰਬਰ (ਜਸ਼ਨ):ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਰੰਭੇ ਸੰਘਰਸ਼ ਤਹਿਤ ਜਿਲਾ ਮੋਗਾ ਦੇ ਪ੍ਰਧਾਨ ਦੀਪਇੰਦਰਜੀਤ ਸਿੰਘ ਦੀ ਅਗਵਾਈ ਹੇਠ ਐਡੀਸ਼ਨਲ ਡਿਪਟੀ ਕਮਿਸ਼ਨਰ ਦਫਤਰ ਵਿਖੇ ਜਿਲੇ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਇਕੱਠੇ ਹੋਏ ਅਤੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਜਿਲਾ ਹੈਡ ਕੁਆਟਰ ਤੇ ਕੰਪਿਊਟਰ ਅਧਿਆਪਕਾਂ ਦੇ ਵਿਰੋਧੀ ਪੱਤਰ ਸਾੜੇ ਗਏ। ਇਸ ਮੌਕੇ   ਵੱਖ-ਵੱਖ ਯੂਨੀਅਨ ਆਗੂਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪਿਛਲੇ 6 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਵਿਚ ਦਰਜ ਸ਼ਰਤਾਂ ਮੁਤਾਬਿਕ ਲਾਭ ਨਹੀਂ ਦਿੱਤੇ ਜਾ ਰਹੇ ਅਤੇ ਨਿਯੁਕਤੀ ਪੱਤਰਾਂ ਵਿੱਚ ਦਰਜ ਸ਼ਰਤਾਂ ਅਨੁਸਾਰ ਸਿਵਲ ਸਰਵਿਸ ਰੂਲਜ ਲਾਗੂ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਭਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਇਸ ਮੌਕੇ ਜੈਦੀਪ ਸਿੰਘ, ਰਵਿੰਦਰਪਾਲ ਸਿੰਘ ਖਾਲਸਾ,ਸੁਰਜੀਤ ਕੌਰ ਖਾਲਸਾ,ਇਕਬਾਲ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰਪਾਲ ਸਿੰਘ, ਗਗਨਦੀਪ ਸਿੰਘ, ਯਾਦਵਿੰਦਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਗਗਨਦੀਪ ਅਰੋੜਾ, ਨਵਦੀਪ ਸਿੰਘ, ਰਜਿੰਦਰ ਸਿੰਘ, ਸ਼੍ਰੀਮਤੀ ਆਰਤੀ ਗਰੋਵਰ,  ਟੀਨਾ ਅਗਰਵਾਲ, ਸੰਨਦੀਪ ਕੌਰ, ਗੁਰਮੇਲ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ।