ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰੇਗੀ ਕੈਪਟਨ ਸਰਕਾਰ-ਨਰ ਸਿੰਘ ਬਰਾੜ
ਸਮਾਲਸਰ,10 ਸਤੰਬਰ (ਜਸਵੰਤ ਗਿੱਲ) -ਪੰਜਾਬ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਖਿਲਾਫ ਖੜ੍ਹਾ ਕਰਨ ਲਈ ਵਿਰੋਧੀ ਧਿਰ ਹਰ ਇੱਕ ਢੰਗ ਤਰੀਕਾ ਵਰਤ ਰਹੀ ਹੈ ਪਰ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਸੀਨੀਅਰ ਆਗੂ ਨਰ ਸਿੰਘ ਬਰਾੜ ਨੇ ਵਰਕਰਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਵਿੱਚ ਕੀਤਾ।ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਨਰ ਸਿੰਘ ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਜਲਦ ਹੀ ਹਰ ਇੱਕ ਵਾਅਦਾ ਪੂਰਾ ਕਰਕੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਰੁਜਗਾਰ ਮੁੰਡੇ ਕੁੜੀਆਂ ਨੂੰ ਰੁਜ਼ਗਾਰ ਮੁਹਾਈਆਂ ਕਰਵਾਉਣ ਲਈ ਸਰਕਾਰ ਵਲੋਂ ਪੰਜਾਬ ਵਿੱਚ ਰੁਜਗਾਰ ਕੈਂਪ ਲਾਏ ਜਾ ਰਹੇ ਹਨ ਅਤੇ ਅਨੇਕਾਂ ਨੌਜਵਾਨ ਰੁਜਗਾਰ ਪ੍ਰਾਪਤ ਕਰ ਰਹੇ ਹਨ।ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਨਰ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਕਾਂਗਰਸ ਸਰਕਾਰ ਵਲੋਂ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।ਵਿਧਾਇਕ ਬਰਾੜ ਨੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ‘ਤੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਕਰਜਾ ਜਲਦ ਹੀ ਮੁਆਫ ਕਰਵਾ ਦਿੱਤਾ ਜਾਵੇਗਾ।ਕਿਸਾਨਾਂ ਨੂੰ ਵੀ ਹਿੰਮਤ ਤੋਂ ਕੰਮ ਲੈਣਾ ਚਾਹੀਦਾ ਹੈ।ਕਿਸਾਨਾਂ ਕੋਲ ਜ਼ਮੀਨ ਹੈ ਉਹ ਮਿਹਨਤ ਕਰਕੇ ਹੌਲੀ-ਹੌਲੀ ਆਪਣਾ ਕਰਜਾ ਉਤਾਰ ਸਕਦੇ ਹਨ। ਖੁਦਕੁਸ਼ੀਆਂ ਦੇ ਰਾਹ ਪੈ ਕੇ ਕਿਸਾਨ ਆਪਣੇ ਪਰਿਵਾਰਾਂ ਨੂੰ ਵੱਡੀ ਮੁਸੀਬਤ ਵਿੱਚ ਪਾ ਜਾਂਦੇ ਹਨ।ਉਨ੍ਹਾਂ ਨੇ ਸਮੂਹ ਕਿਸਾਨ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਕਿਸਾਨ ਜਾਂ ਮਜ਼ਦੂਰ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਪਰਿਵਾਰ ਬਾਰੇ ਜ਼ਰੂਰ ਸੋਚੇ ਅਤੇ ਉਹ ਸਰਕਾਰ ‘ਤੇ ਭਰੋਸਾ ਰੱਖ ਕੇ ਆਪਣਾ ਕਾਰੋਬਾਰ ਕਰੇ।ਇਸ ਮੌਕੇ ਸਰਬਜੀਤ ਕੌਰ ਬਰਾੜ ਮਾਹਲਾ,ਜਗਸੀਰ ਸਿੰਘ ਗਿੱਲ,ਦੀਪਾ ਅਰੋੜਾ,ਜਗਰੂਪ ਦਿੰਘ ਗਦਾਂਰਾਂ,ਦਵਿੰਦਰ ਸਿੰਘ ਗਿੱਲ,ਸ਼ਨੀ ਸਿੰਗਲਾ,ਸ਼ਸ਼ੀ ਗਰਗ ਆਦਿ ਤੋਂ ਇਲਾਵਾਂ ਹੋਰ ਵੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।