ਲਿਟਲ ਮਿਲੇਨੀਅਮ ਸਕੂਲ ਵਿਖੇ ਮੁਕਾਬਲੇ ਵਿੱਚ ਬੱਚਿਆ ਨੇ ਕੀਤਾ ਵਧੀਆ ਪ੍ਰਦਰਸ਼ਨ

ਮੋਗਾ, 12 ਸਤੰਬਰ ( ਜਸ਼ਨ)-ਸਥਾਨਕ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਬੱਚਿਆਂ ਦੇ ਵਿੱਚ ਕਈ ਪ੍ਰਕਾਰ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੰਤਵ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ, ਤਾਂ ਜੋ ਬੱਚਿਆਂ ਵਿੱਚ ਕੁੱਝ ਕਰਨ ਦਾ ਜਜ਼ਬਾ ਪੈਦਾ ਹੋ ਸਕੇ। ਉਹਨਾਂ ਕਿਹਾ ਕਿ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਬੱਚਿਆਂ ਦਰਮਿਆਨ ਕਈ ਪ੍ਰਕਾਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਨਾਲ ਬੱਚਿਆਂ ਦਾ ਮਨੋਬਲ ਵੱਧਦਾ ਹੈ। ਬੱਚਿਆਂ ਨੇ ਵੱਖ-ਵੱਖ ਮੁਕਾਬਲੇ ਵਿੱਚ ਹਿੱਸਾ ਲੈ ਕੇ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਅੰਤ ਵਿੱਚ ਸਕੂਲ ਵੱਲੋਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।


