ਸੁਖਾਨੰਦ ਕਾਲਜ ਦੇ ਬੀ.ਐੱਡ.ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ 

ਸਮਾਲਸਰ,12 ਸਤੰਬਰ (ਜਸਵੰਤ ਗਿੱਲ)-ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਹਰਕੀਰਤ ਸਿੰਘ ਨੇ 80.68 ਫ਼ੀਸਦੀ, ਪਿ੍ਰਯੰਕਾ ਗਰਗ ਪੁੱਤਰੀ ਰਾਜਿੰਦਰ ਕੁਮਾਰ ਨੇ 79.5 ਫ਼ੀਸਦੀ ਅਤੇ ਗਗਨਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ 79.18 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਾਕੀ ਸਾਰੀਆਂ ਵਿਦਿਆਰਥਣਾਂ ਨੇ ਵੀ ਅੱਵਲ ਦਰਜਾ ਪ੍ਰਾਪਤ ਕੀਤਾ । ਇਸ ਮੌਕੇ ਸੰਸਥਾ ਦੇ ਵਾਇਸ-ਚੇਅਰਮੈਨ ਮੱਖਣ ਸਿੰਘ ਅਤੇ ਪਿ੍ਰੰਸੀਪਲ ਡਾ: ਰਵਿੰਦਰ ਕੌਰ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਦਿੱਤਾ।