ਰਾਮਗੜੀਆ ਵੈਲਫੇਅਰ ਸੁਸਾਇਟੀ ਵਿਸ਼ਵਕਰਮਾ ਦਿਵਸ 20 ਅਕਤੂਬਰ ਨੂੰ ਮਨਾਏਗੀ
ਮੋਗਾ, 18ਸਤੰਬਰ (ਜਸ਼ਨ):ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜੀਆ ਵੈਲਫੇਅਰ ਸੁਸਾਇਟੀ ਮੋਗਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਜੰਡੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਫੈਸਲਾ ਕੀਤਾ ਗਿਆ ਕਿ ਬਾਬਾ ਵਿਸ਼ਵਕਰਮਾ ਦਿਵਸ ਮਿਤੀ 20 ਅਕਤੂਬਰ 2017 ਦਿਨ ਸ਼ੁੱਕਰਵਾਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ’ਤੇ ਸਰਪ੍ਰਸਤ ਕੁਲਦੀਪ ਸਿੰਘ ਗਰੀਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਿਤੀ 18 ਅਕਤੂਬਰ ਦਿਨ ਬੁੱਧਵਾਰ ਨੂੰ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਆਖੰਡ ਪਾਠ 11 ਵਜੇ ਸਵੇਰੇ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 20 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਮਸ਼ਹੂਰ ਢਾਡੀ ਜੱਥੇ ਆਪਣੀ ਕਵੀਸ਼ਰੀ ਰਾਹੀਂ ਅਤੇ ਵਿਦਵਾਨ ਬਾਬਾ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ। ਸਮਾਗਮ ਦੇ ਮੁੱਖ ਮਹਿਮਾਨ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਹੋਣਗੇ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਮੀਟਿੰਗ ਵਿਚ ਪ੍ਰਧਾਨ ਬਲਦੇਵ ਸਿੰਘ ਜੰਡੂ, ਰਾਜਾ ਸਿੰਘ ਭਾਰਤ ਵਾਲੇ, ਸਰਪ੍ਰਸਤ ਚਮਕੌਰ ਸਿੰਘ ਝੰਡੇਆਣਾ, ਜਨ. ਸਕੱਤਰ ਹਰਮੀਤ ਸਿੰਘ ਗੇਦੂ, ਖ਼ਜ਼ਾਨਚੀ ਇੰਦਰਜੀਤ ਸਿੰਘ, ਗੁਰਦੀਪ ਸਿੰਘ ਗਰੀਨ, ਸੁਖਦੇਵ ਸਿੰਘ ਮਾਲਵਾ, ਚਰਨਜੀਤ ਸਿੰਘ ਝੰਡੇਆਣਾ, ਪ੍ਰੀਤਮ ਸਿੰਘ ਐਕਸੀਅਨ, ਗੁਰਨਾਮ ਸਿੰਘ ਜੰਡੂ, ਹਾਕਮ ਸਿੰਘ ਖੋਸਾ, ਮਲਕੀਤ ਸਿੰਘ ਦਾਰਾਪੁਰ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ ਆਜ਼ਾਦ ਆਦਿ ਹਾਜਰ ਸਨ।