ਲਿਟਲ ਮਿਲੇਨੀਅਮ ਸਕੂਲ ਵਿਖੇ ਬੱਚਿਆਂ ਦਰਮਿਆਨ ਆਪਸੀ ਖੇਡ ਮੁਕਾਬਲੇ ਕਰਵਾਏ ਗਏ

ਮੋਗਾ, 23 ਸਤੰਬਰ (ਜਸ਼ਨ)-ਸ਼ਹਿਰ ਦੇ ਬੁਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਵਿਖੇ ਪ੍ਰਮੁੱਖ ਉਦੋਗਪਤੀ ਤੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਲਿਟਲ ਮਿਲੇਨੀਅਮ ਸਕੂਲ ਵਿਖੇ ਬੱਚਿਆਂ ਦਰਮਿਆਨ ਆਪਸੀ ਖੇਡ ਮੁਕਾਬਲੇ ਕਰਵਾਏ ਗਏ,ਜਿਸ ਵਿਚ ਸਕੂਲ ਦੇ ਛੋਟੇ ਬੱਚਿਆਂ ਨੇ ਭਾਗ ਲਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਮੁਕਾਬਲੇ ਦਾ ਮੁੱਖ ਆਕਰਸ਼ਣ ਇਕ ਪੈਰ ਤੇ ਦੌੜ ਕੇ ਗੁਬਾਰੇ ਨੂੰ ਫੋੜਨਾ ਰਿਹਾ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਗੁਬਾਰੇ ਹਵਾ ਵਿਚ ਉਡਾਉਣ ਸਬੰਧੀ ਮਾਹਰਾਂ ਨੇ ਜਾਣਕਾਰੀ ਦਿਤੀ,ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਉਹਨਾਂ ਕਿਹਾ ਕਿ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਰਾਹੀਂ ਸਰੀਰਿਕ ਵਿਕਾਸ ਲਈ ਵੀ ਉਤਸਾਹਿਤ ਕੀਤਾ ਜਾਂਦਾ ਹੈ ਅਤੇ ਸਕੂਲ ਵੱਲੋਂ ਅਜਿਹੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਉਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕੀਤਾ ਜਾ ਸਕੇ। ਇਸ ਮੌਕੇ ਸਕੂਲ ਦਾ ਸਟਾਫ ਤੇ ਬੱਚੇ ਹਾਜ਼ਰ ਸਨ।


