ਸੋਸ਼ਲ ਮੀਡੀਆਂ ਸੈੱਲ ਪੰਜਾਬ ਕਾਂਗਰਸ ਦੀਆਂ ਸਾਰੀਆਂ ਇਕਾਈਆਂ ਭੰਗ- ਡਾ. ਹਰਜੋਤ
ਮੋਗਾ, 26 ਸਤੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਸੈੱਲ ਦੇ ਪ੍ਰਦੇਸ਼ ਚੇਅਰਮੈਨ ਅਤੇ ਮੋਗਾ ਹਲਕੇ ਤੋਂ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਦੇਸ਼ ਦੀਆਂ ਸੋਸ਼ਲ ਮੀਡੀਆਂ ਸੈਲ ਦੀਆਂ ਸਾਰੀਆਂ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਨਿਯੁਕਤੀਆਂ ਸੋਸ਼ਲ ਮੀਡੀਆ ਵਿੱਚ ਕੀਤੀਆਂ ਗਈਆਂ ਸਨ, ਉਨਾਂ ਨੂੰ ਭੰਗ ਕੀਤਾ ਗਿਆ ਹੈ ਅਤੇ ਜਲਦ ਹੀ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਡਾ. ਹਰਜੋਤ ਨੇ ਕਿਹਾ ਕਿ ਮੋਗਾ ਹਲਕੇ ਵਿੱਚ ਵੀ ਸੋਸ਼ਲ ਮੀਡੀਆ ਸੈੱਲ ਦੀਆਂ ਸਾਰੀਆਂ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਜਲਦ ਹੀ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਡਾ. ਹਰਜੋਤ ਨੇ ਕਿਹਾ ਕਿ ਇਸ ਵਾਰ ਵੀ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਮਿਹਨਤੀ ਅਤੇ ਯੋਗ ਵਰਕਰਾਂ ਨੂੰ ਸੋਸ਼ਲ ਮੀਡੀਆ ਸੈੱਲ ਦੇ ਅਹੁਦੇ ਦੇ ਕੇ ਨਿਵਾਜਿਆ ਜਾਵੇਗਾ। ਡਾ. ਹਰਜੋਤ ਨੇ ਕਿਹਾ ਕਿ ਸੋਸ਼ਲ ਮੀਡੀਆਂ ਸੈਲ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਬਹੁਤ ਵੱਡਾ ਸਹਿਯੋਗ ਦਿੱਤਾ ਹੈ, ਜਿਸਦੇ ਲਈ ਉਨਾਂ ਨੇ ਸੋਸ਼ਲ ਮੀਡੀਆ ਸੈਲ ਦੀ ਸਾਰੀ ਹੀ ਟੀਮ ਦਾ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਅੱਗੇ ਵੀ ਸੋਸ਼ਲ ਮੀਡੀਆ ਦੀ ਟੀਮ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇੱਕ ਕਰੇਗੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਸਕੀਮਾਂ ਨੂੰ ਸਹੀ ਹੱਥਾ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਡਾ. ਹਰਜੋਤ ਨੇ ਕਿਹਾ ਕਿ ਜਿਸ ਤਰਾਂ ਪਾਰਟੀ ਪਹਿਲਾਂ ਵੀ ਆਪਣੇ ਮੇਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਦੀ ਆਈ ਹੈ, ਉਸੇ ਤਰਾਂ ਹੁਣ ਵੀ ਕਾਂਗਰਸ ਪਾਰਟੀ ਦੀ ਸੇਵਾ ਕਰਨ ਵਾਲੇ ਸਾਰੇ ਹੀ ਵਰਕਰਾਂ ਨੂੰ ਮਾਣ ਬਖ਼ਸ਼ਿਆ ਜਾਵੇਗਾ।