ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੰਘਰਸ਼ ਸਦਕਾ ਦੇਸ਼ ਨੂੰ ਮਿਲੀ ਆਜ਼ਾਦੀ-ਡਾ: ਹਰਜੋਤ ਕਮਲ
ਮੋਗਾ, 27 ਸਤੰਬਰ (ਜਸ਼ਨ): ਸ਼ਹੀਦ ਸ:ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨਾਂ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰਨ ਅਤੇ ਸ਼ਰਧਾਂਜਲੀ ਅਰਪਿਤ ਕਰਦਿਆਂ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਸਪੂਤ ਸ਼ਹੀਦ ਭਗਤ ਸਿੰਘ ਨੇ ਆਪਣੀ ਭਰੀ ਜਵਾਨੀ ਵਿੱਚ ਕੁਰਬਾਨੀ ਦੇ ਕੇ ਸੁੱਤੀ ਪਈ ਅੰਗਰੇਜੀ ਹਕੂਮਤ ਨੂੰ ਇਹ ਦਿਖਾ ਦਿੱਤਾ ਕੇ ਦੇਸ਼ ਦਾ ਨੌਜਵਾਨ ਆਪਣੇ ਦੇਸ਼ ਨਾਲ ਕਿੰਨਾ ਪਿਆਰ ਕਰਦਾ ਹੈ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ ਅਤੇ ਉਨਾਂ ਦਾ ਸਾਰਾ ਜੀਵਨ ਦੇਸ਼ ਸੇਵਾ ਵਿੱਚ ਗੁਜ਼ਰਿਆ ਹੈ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਦਰਸਾਏ ਗਏ ਰਾਸਤੇ ਤੇ ਚੱਲ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨਾਂ ਕਿਹਾ ਕਿ ਸਾਨੂੰ ਰਲ ਮਿਲ ਕੇ ਸ਼ਹੀਦਾਂ ਦੇ ਸਜਾਏ ਹੋਏ ਸੁਪਨਿਆਂ ਨੂੰ ਪੂਰਾ ਕਰਨ ਲਈ ਉਨਾਂ ਦੀ ਸੋਚ ਨੂੰ ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਅਮਰਜੀਤ ਅੰਬੀ, ਪ੍ਰਭਜੀਤ ਸਿੰਘ ਕਾਲਾ ਧੱਲੇਕੇ, ਗੁਰਜੀਤ ਸਿੰਘ ਮੰਡ, ਰਾਮਪਾਲ ਧਵਨ, ਬਹਾਦਰ ਬੱਲੀ, ਜਸਵਿੰਦਰ ਸਿੰਘ ਛਿੰਦਾ ਬਰਾੜ, ਜਤਿੰਦਰ ਜੀਤਾ, ਰਾਜੂ, ਬਲਦੇਵ ਸਿੰਘ ਮੋਠਾਂਵਾਲੀ, ਗੁਰਭੇਜ ਸਿੰਘ ਆਦਿ ਹਾਜ਼ਰ ਸਨ।