ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਦਰਬਾਰ ਹਾਲ ਦੀ ਨੀਂਹ ਰੱਖੀ
ਚੜਿੱਕ,27 ਸਤੰਬਰ (ਜਸ਼ਨ)-ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਪੱਤੀ ਜੰਗੀਰ ਦੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਦਰਬਾਰ ਹਾਲ ਦੀ ਨੀਂਹ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਆਪਣੇ ਹੱਥੀਂ ਇੱਟ ਲਗਾ ਕੇ ਰੱਖੀ ਤੇ ਦਰਬਾਰ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਪ੍ਰਸ਼ਾਦਿ ਵਰਤਾਇਆ ਗਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਜੀ ਚੰਦ ਪੁਰਾਣਾ ਵਾਲਿਆਂ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਇਸ ਸੇਵਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਸ ਸੇਵਾ ਵਾਸਤੇ ਹਰ ਸੰਭਵ ਯੋਗਦਾਨ ਪਾਉਣਗੇ। ਇਸ ਸਮੇਂ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਸ਼ਹੀਦ ਗੰਜ, ਸਰਪੰਚ ਬਖਸ਼ੀਸ਼ ਸਿੰਘ, ਸੂਬਾ ਸਿੰਘ ਕਮੇਟੀ ਪ੍ਰਧਾਨ, ਪ੍ਰੀਤਮ ਸਿੰਘ ਮੀਤ ਪ੍ਰਧਾਨ, ਖਜ਼ਾਨਚੀ ਕੇਵਲ ਸਿੰਘ, ਸੈਕਟਰੀ ਬਖਸੀਸ਼ ਸਿੰਘ, ਚੰਦ ਸਿੰਘ, ਸਤਪਾਲ ਸਿੰਘ, ਚਮਕੌਰ ਸਿੰਘ ਤੇ ਬਲਦੇਵ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।