ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਕੋਟ ਈਸੇ ਖਾਂ,27 ਸਤੰਬਰ (ਜਸ਼ਨ) -ਪਿੰਡ ਕਾਦਰਵਾਲਾ ਵਿਖੇ ਨਰੇਗਾ ਕਾਮਿਆਂ ਨੇ ਹਰਪਾਲ ਸਿੰਘ ਕਾਦਰਵਾਲਾ ਦੀ ਅਗਵਾਈ ਹੇਠ ਭਾਜਪਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ 110 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਜ਼ਿਲ੍ਹਾ ਆਗੂ ਸ਼ਮਸ਼ੇਰ ਸਿੰਘ ਕੈਲਾ, ਕਸ਼ਮੀਰ ਸਿੰਘ ਚੌਹਾਨ ਆਦਿ ਭਾਜਪਾ ਆਗੂਆਂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਸੰਬੋਧਨ ਕਰਦਿਆਂ ਨਰੇਗਾ ਕਾਮਿਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਵਧਾਈ ਦਿੱਤੀ। ਉਪਰੰਤ ਆਗੂਆਂ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਾਰ ਦਿੰਦੀਆਂ ਹਨ ਉਹ ਕਦੇ ਵੀ ਤਰੱਕੀ ਨਹੀਂ ਕਰਦੀ। ਉਨਾਂ ਹਾਜ਼ਰੀਨਾਂ ਨੂੰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਲੂਕ ਸਿੰਘ ਮਸਤੇਵਾਲਾ ਨੇ ਬਾਖੂਬੀ ਨਿਭਾਈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਬਿੱਟੂ ਮਾਲੜਾ, ਰਾਹੁਲ ਗਰਗ ਜ਼ਿਲਾ ਯੂਥ ਪ੍ਰਧਾਨ, ਯੂਥ ਆਗੂ ਗਗਨ ਅਰੋੜਾ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਨੂਰਪੁਰ, ਗੁਰਪ੍ਰੀਤ ਸਿੰਘ, ਮਹਿਲ ਸਿੰਘ, ਬਲਵਿੰਦਰ ਸਿੰਘ, ਕਰਤਾਰ ਕੌਰ, ਚਰਨਜੀਤ ਕੌਰ ਰੇੜਵਾਂ, ਮਨਜੀਤ ਕੌਰ ਫਤਿਹਗੜ ਕੋਰੋਟਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਰੇਗਾ ਕਾਮੇ ਹਾਜ਼ਰ ਸਨ।